LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ 'ਚ ਟਿਕਟਾਂ ਦੀ ਵੰਡ ਤੋਂ ਬਾਅਦ CM ਵੱਲੋਂ ਅਹਿਮ ਪ੍ਰੈੱਸ ਕਾਨਫਰੰਸ

17jan 19

ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਚੋਣ ਕਮਿਸ਼ਨ ਦਾ ਚੋਣਾਂ ਨੂੰ ਅੱਗੇ ਪਾਏ ਜਾਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਵਿਚ ਚੋਣਾਂ ਦੀ ਤਰੀਕ ਅੱਗੇ ਪਾ ਦਿੱਤੀ ਜਾਵੇ। ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜਿਹਾ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵਲੋਂ ਫਿਰੋਜ਼ਪੁਰ ਵਿਚ ਪੱਤਰਕਾਰਾਂ (Journalists in Ferozepur) ਨਾਲ ਗੱਲਬਾਤ ਕੀਤੀ। ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ (Vidhan Sabha constituency Ferozepur Rural) ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ (Amardeep Singh Ashu Bangar) ਨੇ ਆਮ ਆਦਮੀ ਪਾਰਟੀ (Aam Aadmi Party) ਦੀ ਮੁੱਢਲੀ ਮੈਂਬਰਸ਼ਿਪ (Basic membership) ਤੋਂ ਅਸਤੀਫਾ ਦੇ ਦਿੱਤਾ ਅਤੇ ਹੁਣ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। Also Read: ਹਿਮਾਚਲ 'ਚ ਢਿੱਗਾਂ ਡਿੱਗਣ ਕਾਰਣ 3 ਲੋਕਾਂ ਦੀ ਮੌਤ

ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ । ਉਨ੍ਹਾਂ ਦੇ ਅਸਤੀਫ਼ੇ ਨੇ ਹਲਕਾ ਦਿਹਾਤੀ 'ਚ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਕੁਝ ਲੋਕ ਆਸ਼ੂ ਬੰਗੜ ਦੇ ਅਸਤੀਫ਼ੇ ਦਾ ਕਾਰਨ ਈ. ਡੀ. ਦੇ ਦਬਾਅ ਨੂੰ ਦੱਸ ਰਹੇ ਹਨ। ਇਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾਣ ਲੱਗੀਆਂ ਅਤੇ ਇਥੋਂ ਤੱਕ ਕਿਹਾ ਜਾਣ ਲੱਗਾ ਕਿ ਆਸ਼ੂ ਬੰਗੜ ਭਾਜਪਾ 'ਚ ਜਾ ਸਕਦੇ ਹਨ ਪਰ ਆਸ਼ੂ ਬੰਗੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। 

In The Market