LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਤੋਂ ਬਾਅਦ CM ਮਾਨ ਨੇ ਲਏ ਵੱਡੇ ਫ਼ੈਸਲੇ

17a cm mann

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਹੋਈ ਪਹਿਲੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਇਸ ਵਿਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਗਵਾਰ ਮਾਹੌਲ ਵਿਚ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਚਾਉਣ ਅਤੇ ਫਸਲੀ ਵਿਭਿੰਨਤਾ ਦੀ ਗੱਲ ਆਖੀ ਹੈ। ਜਿਸ ’ਤੇ ਅਸੀਂ ਕਿਹਾ ਕਿ ਮੂੰਗੀ, ਮੱਕੀ ਅਤੇ ਬਾਸਮਤੀ ’ਤੇ ਐੱਮ. ਐੱਸ. ਪੀ. ਦਿਓ, ਜਿਸ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ। ਇਸ ਤੋਂ ਇਲਾਵਾ ਬਿਜਲੀ ਦੇ ਮਾਮਲੇ ’ਤੇ ਵੀ ਉਹ ਮੰਨ ਗਏ ਹਨ ਕਿ ਜੂਨ ਦੀ ਬਜਾਏ ਮਈ ਤੋਂ ਹੀ ਹਾਲਾਤ ਸੁਧਾਰਣਗੇ।

Also Read: ਪੰਜਾਬ CM ਨਾਲ BKU ਉਗਰਾਹਾਂ ਦੀ ਮੀਟਿੰਗ ਖਤਮ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਲੱਖੋਵਾਲ ਨੇ ਕਿਹਾ ਕਿ ਕਣਕ ਦਾ ਝਾੜ ਘਟਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ 500 ਰੁਪਏ ਪ੍ਰਤੀ ਕੁਇੰਟਲ ਬੋਨਸ ਮੰਗਿਆ ਹੈ। ਇਸ ਬਾਬਤ ਅਸੀਂ ਮੁੱਖ ਮੰਤਰੀ ਨੂੰ ਅੱਜ ਹੀ ਐਲਾਨ ਕਰਨ ਲਈ ਆਖ ਰਹੇ ਸੀ ਪਰ ਉਨ੍ਹਾਂ ਕਿਹਾ ਕਿ ਉਹ ਆਪਣੀ ਕੈਬਨਿਟ ਅਤੇ ਅਫਸਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਐਲਾਨ ਕਰਨਗੇ। ਆਗਾਮੀ 10 ਦਿਨਾਂ ਦੇ ਅੰਦਰ ਕਿਸਾਨਾਂ ਦੀ ਫਿਰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਜੁਲਾਈ ਤੱਕ ਗੰਨੇ ਦੀ ਬਕਾਇਆ ਰਕਮ ਦੇਣ ਦਾ ਵੀ ਭਰੋਸਾ ਦਿੱਤਾ ਹੈ।

Also Read: ਵਿਆਹ ਤੋਂ ਬਾਅਦ ਰਣਬੀਰ-ਆਲੀਆ ਨੂੰ ਆਸ਼ੀਰਵਾਦ ਦੇਣ ਪਹੁੰਚੇ ਕਿੰਨਰ, ਲਿਆ ਇੰਨਾ ਸ਼ਗਨ

In The Market