LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰ

16may pattar

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। 

Also Read: ਦਿੱਲੀ 'ਚ ਪਹਿਲੀ ਵਾਰ ਪਾਰਾ 49 ਡਿਗਰੀ ਤੋਂ ਪਾਰ, ਹਨੇਰੀ ਤੇ ਮੀਂਹ ਦੀ ਭਵਿੱਖਬਾਣੀ

 

ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿਚੋਂ ਲੰਘਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

Also Read: 'ਅਮਰੀਕਾ ਨੇ ਬਿਨਾਂ ਹਮਲਾ ਕੀਤੇ ਪਾਕਿਸਤਾਨ ਨੂੰ ਬਣਾ ਦਿੱਤਾ ਗੁਲਾਮ'

In The Market