LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਧਰਨਾ ਲਾ ਰਹੇ ਕਾਂਗਰਸੀਆਂ 'ਤੇ CM ਮਾਨ ਦਾ ਵਾਰ, ਕਿਹਾ-'ਰਿਸ਼ਵਤ ਇਨ੍ਹਾਂ ਦੇ ਖੂਨ 'ਚ ਹੈ'

9 junecm mana

ਚੰਡੀਗੜ੍ਹ- ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨਾ ਸ਼ੁਰੂ ਕਰ ਦਿੱਤਾ। ਇਸ ਧਰਨੇ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸੇ ਵਿਚਾਲੇ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰਕੇ ਪੰਜਾਬ ਕਾਂਗਰਸ ਉੱਤੇ ਵੱਡਾ ਨਿਸ਼ਾਨਾ ਵਿੰਨ੍ਹਿਆ ਹੈ।

Also Read: ਮਹਿਮਾ ਚੌਧਰੀ ਨੂੰ ਹੋਇਆ ਬ੍ਰੈਸਟ ਕੈਂਸਰ, ਸੁਣਾਈ ਦਰਦ ਭਰੀ ਕਹਾਣੀ

 

ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

ਇਸ ਦੌਰਾਨ ਕਾਂਗਰਸੀਆਂ ਨੇ ਇਲਜ਼ਾਮ ਲਾਏ ਸਨ ਕਿ ਉਨ੍ਹਾਂ ਨੂੰ ਪਹਿਲੇ ਅੱਧੇ ਘੰਟੇ ਤੱਕ ਬਾਹਰ ਖੜ੍ਹਾ ਰੱਖਿਆ ਗਿਆ। ਫਿਰ ਅੰਦਰ ਬੁਲਾ ਕੇ ਸਾਰਿਆਂ ਦੀ ਤਲਾਸ਼ੀ ਲਈ ਗਈ। ਮੋਬਾਈਲ ਕੱਢ ਲਏ ਸਨ। ਮਾਨ ਨੇ ਅੰਦਰ ਆ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।

Also Read: CM ਹਾਊਸ 'ਚ ਕਾਂਗਰਸੀਆਂ ਦਾ ਧਰਨਾ: ਸਾਬਕਾ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਕਰ ਰਹੇ ਵਿਰੋਧ

ਧਰਮਸੋਤ ਨੇ ਦਰੱਖਤਾਂ ਦੀ ਕਟਾਈ ਵਿਚ ਖਾਧਾ ਕਮਿਸ਼ਨ
ਪੰਜਾਬ ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਸਾਧੂ ਸਿੰਘ ਧਰਮਸੋਤ ਨੇ ਮੰਤਰੀ ਹੁੰਦਿਆਂ ਦਰੱਖਤਾਂ ਦੀ ਕਟਾਈ ਲਈ ਕਮਿਸ਼ਨ ਖਾਧਾ। ਉਹ ਇੱਕ ਦਰੱਖਤ ਲਈ 500 ਰੁਪਏ ਕਮਿਸ਼ਨ ਲੈਂਦਾ ਸੀ। ਕਾਨੂੰਨੀ ਪਰਮਿਟ 'ਤੇ ਕੱਟੇ ਗਏ ਦਰੱਖਤਾਂ ਦੀ ਡੀਲਿੰਗ ਧਰਮਸੋਤ ਦੇ ਬੰਦੇ ਕਰਦੇ ਸਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਵੱਲੋਂ ਕਰੀਬ 1.25 ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਗਿਆ ਸੀ। ਧਰਮਸੋਤ ਫਿਲਹਾਲ ਵਿਜੀਲੈਂਸ ਬਿਊਰੋ ਦੇ ਰਿਮਾਂਡ 'ਤੇ ਹੈ। ਹਾਲਾਂਕਿ ਧਰਮਸੋਤ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

ਟ੍ਰੀ ਗਾਰਡ 'ਚ ਗਿਲਜੀਆਂ ਦਾ ਘਪਲਾ
ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਨੇ ਟ੍ਰੀ ਗਾਰਡ ਵਿੱਚ 6 ਕਰੋੜ ਤੋਂ ਵੱਧ ਦੀ ਠੱਗੀ ਮਾਰੀ ਸੀ। ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ 4 ਮਹੀਨੇ ਬਾਅਦ ਹੀ ਗਿਲਜੀਆਂ ਜੰਗਲਾਤ ਮੰਤਰੀ ਬਣੇ ਸਨ।

Also Read: ਨਵੀਂ ਐਕਸਾਈਜ਼ ਪਾਲਿਸੀ ਤੋਂ ਬਾਅਦ ਜਾਣੋਂ ਕਿੰਨੀ ਸਸਤੀ ਹੋਵੇਗੀ ਸ਼ਰਾਬ ਤੇ ਬੀਅਰ?

ਬਾਜਵਾ ਨੇ ਕਿਹਾ- ਸਮਾਂ ਦੇਣ ਤੋਂ ਬਾਅਦ ਵੀ ਨਹੀਂ ਮਿਲੇ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਮਾਂ ਲਿਆ ਹੈ। ਇਸ ਦੇ ਬਾਵਜੂਦ ਉਸ ਨੂੰ ਬਾਹਰ ਖੜ੍ਹਾ ਰੱਖਿਆ ਗਿਆ। ਹਾਲਾਂਕਿ ਸੀਐਮ ਦਫ਼ਤਰ ਦਾ ਦਾਅਵਾ ਹੈ ਕਿ ਕਾਂਗਰਸ ਨੇ ਮੁਲਾਕਾਤ ਦਾ ਸਮਾਂ ਨਹੀਂ ਲਿਆ।

In The Market