LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ ਤੋਂ ਲੰਡਨ ਤੱਕ ਸਿੱਧੀਆਂ ਉਡਾਣਾਂ ਦੀ ਚੁੱਕੀ ਮੰਗ

5a bhdfsoi

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਅਤੇ ਚੰਡੀਗੜ੍ਹ ਦਰਮਿਆਨ ਸਿੱਧੀਆਂ ਉਡਾਣਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ 'ਤੇ ਸ਼ੁਰੂ ਕਰਨ ਦਾ ਮੁੱਦਾ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਚੁੱਕਣ।

Also Read: ਮੀਕਾ ਸਿੰਘ ਨੇ ਕੀਤੀ ਭਗਵੰਤ ਮਾਨ ਦੀ ਤਾਰੀਫ, ਕਿਹਾ-'ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਇਨਸਾਨ'

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕੈਰੋਲੀਨ ਰੋਵੇਟ ਨੇ ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਯਕੀਨੀ ਤੌਰ 'ਤੇ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ। ਉਹ ਚਾਹੁੰਦੇ ਹਨ ਇਹ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੋ ਯੂ.ਕੇ. ਤੇ ਉਸ ਦੇ ਗੁਆਂਢੀ ਮੁਲਕਾਂ ਵਿੱਚ ਵੱਸਦੇ ਪੰਜਾਬੀ ਪ੍ਰਵਾਸੀਆਂ ਤੇ ਹੋਰਾਂ ਨੂੰ ਯੂਕੇ ਤੇ ਪੰਜਾਬ ਆਉਣ ਜਾਣ ਵਿਚ ਆਸਾਨੀ ਹੋਵੇ। ਉਨ੍ਹਾਂ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੀ ਅਗਵਾਈ ਹੇਠ ਸੂਬਾ ਸਰਕਾਰ ਬਣਾਉਣ ਲਈ ਵੀ ਵਧਾਈ ਦਿੱਤੀ।

ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿੱਚ CAT-IIB ਇੰਸਟਰੂਮੈਂਟ ਲੈਂਡਿੰਗ ਸਿਸਟਮ ਨਾਲ ਲੈਸ ਬੋਇੰਗ 777 ਵਰਗੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਮੌਜੂਦ ਹੈ।

Also Read: ਪੰਜਾਬ 'ਚ ਗੁੰਡਾਗਰਦੀ 'ਤੇ ਸਖਤ ਮਾਨ ਸਰਕਾਰ, ADGP ਦੀ ਅਗਵਾਈ 'ਚ ਬਣੇਗੀ 'ਐਂਟੀ ਗੈਂਗਸਟਰ ਟਾਸਕ ਫੋਰਸ'

ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓ ਵੇਸਟ ਮੈਨੇਜਮੈਂਟ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲਿਨ ਰੋਵੇਟ ਨੇ ਕਿਹਾ ਕਿ ਯੂਕੇ ਕੋਲ ਇਨ੍ਹਾਂ ਸਮੱਸਿਆਵਾਂ ਨਾਲ ਲੋੜੀਂਦੀ ਤਕਨੀਕ ਮੌਜੂਦ ਹੈ। ਇਸ ਤੋਂ ਇਲਾਵਾ ਕੈਰੋਲਿਨ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਅਡਵਾਂਸ ਪੋਸਟ ਗ੍ਰੈਜੂਏਟ ਕੋਰਸ ਹਨ ਜੋ ਕਿ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਉਸ ਨੇ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਵਿੱਚ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਦਿਵਾਉਣ ਲਈ ਆਪਸੀ ਅਧਾਰ 'ਤੇ ਕੁਝ ਨਵੀਨਤਮ ਕੋਰਸ ਸ਼ੁਰੂ ਕਰਨ ਲਈ ਸਟੇਟ ਸਪੋਰਟਸ ਯੂਨੀਵਰਸਿਟੀ ਨਾਲ ਗੱਠਜੋੜ ਕਰਨ ਦੀ ਵੀ ਆਪਣੀ ਡੂੰਘੀ ਇੱਛਾ ਜ਼ਾਹਰ ਕੀਤੀ।

Also Read: 'ਲਾਲ ਪਰੀ' ਦੀ ਕੀਮਤ ਤੈਅ ਕਰਨਗੇ ਪੰਜਾਬੀ! ਸੂਬਾ ਸਰਕਾਰ ਨੇ ਮੰਗੇ ਸੁਝਾਅ

ਭਗਵੰਤ ਮਾਨ ਨੇ ਦੌਰੇ 'ਤੇ ਆਏ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ। ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਵਾਂ ਨੇ ਆਪਸੀ ਹਿੱਤ ਦੇ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ।

ਇਸ ਤੋਂ ਪਹਿਲਾਂ ਕੈਰੋਲੀਨ ਰੋਵੇਟ ਨੇ ਸਨਮਾਨ ਅਤੇ ਸਦਭਾਵਨਾ ਦੇ ਪ੍ਰਤੀਕ ਵਜੋਂ ਮੁੱਖ ਮੰਤਰੀ ਨੂੰ ਅੰਬ ਦਾ ਬੂਟਾ ਵੀ ਭੇਟ ਕੀਤਾ।
ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਸ਼ਾਮਲ ਸਨ।

In The Market