LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ 'ਚ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ, ਪੂਰੀ ਹੋ ਸਕਦੀ ਹੈ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਾਰੰਟੀ

12a mann

ਚੰਡੀਗੜ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਬਾਅਦ ਦੁਪਹਿਰ 3 ਵਜੇ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਅੱਜ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਦੀ ਵੀ ਗੱਲ ਆਖੀ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਸੰਭਾਵਨਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

Also Read: ਚੰਡੀਗੜ੍ਹ 'ਚ ਅੱਜ ਕੈਬ-ਆਟੋ ਚਾਲਕਾਂ ਦੀ ਹੜਤਾਲ: ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ 

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਲਈ ਹੈ, ਜਿਸ ’ਚ ਸੂਬੇ ਨਾਲ ਸਬੰਧਿਤ ਵਿਸ਼ਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 'ਆਪ' ਸੁਪਰੀਮੋ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ 300 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ ਅਤੇ ਉਪਰੰਤ ਇਸ ਸਬੰਧੀ ਮੁੱਖ ਮੰਤਰੀ ਮਾਨ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ।

Also Read: ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ 'ਤੇ PM ਮੋਦੀ ਨੇ ਦਿੱਤੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ

ਓਧਰ ਬੀਤੇ ਦਿਨ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ। ਇਸ ਬੈਠਕ 'ਚ ਸ਼ਾਮਲ ਹੋਏ ਪੰਜਾਬ ਦੇ ਉੱਚ ਅਧਿਕਾਰੀਆਂ ਵਿੱਚ ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ ਬਲਦੇਵ ਸਿੰਘ ਵੀ ਮੌਜੂਦ ਸਨ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 'ਆਪ' ਮੁਫ਼ਤ ਬਿਜਲੀ ਦੇ ਮਿਸ਼ਨ ਨੂੰ ਲੈ ਕੇ ਤਿਆਰੀ ਖਿੱਚ ਰਹੀ ਹੈ ਅਤੇ ਜਲਦ ਹੀ ਇਸਦਾ ਐਲਾਨ ਹੋ ਸਕਦਾ ਹੈ।

ਦੇਖੋ ਵੀਡੀਓ

 

In The Market