ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ।
Also Read: ਕਾਂਗਰਸ ਦੇ ਕਿਲ੍ਹੇ 'ਚ ਜਾਖੜ ਦੀ ਸੰਨ੍ਹ! ਸਾਬਕਾ ਸੂਬਾ ਪ੍ਰਧਾਨ ਘਰ ਪਹੁੰਚੇ 4 ਸਾਬਕਾ ਕਾਂਗਰਸੀ ਮੰਤਰੀ
ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।
Also Read: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਨਾਈਜੀਰੀਅਨ ਰੈਪਰ ਹੋਇਆ ਭਾਵੁਕ, ਲਾਈਵ ਸ਼ੋਅ 'ਚ ਨਾਮ ਲੈ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) 'ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर