ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮੰਤਰੀ ਉੱਤੇ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਸਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕੱਢਣ ਦੇ ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ। ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ।
ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ। ਇਸ ਲਈ ਮੈਂ ਅੱਜ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ਵਿਚੋਂ ਬਾਹਰ ਕਰ ਰਿਹਾ ਹਾਂ। ਜਿਸ ਨੇ ਕਮਿਸ਼ਨ ਲੈਣ ਦੀ ਗੱਲ ਕਬੂਲ ਕਰ ਲਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab Schools Winter Break: खुशखबरी! स्कूलों में छुट्टियों का ऐलान, जानें कब से कब तक बंद रहेंगे स्कूल
Dal Lake : सर्दी ने तोड़ा 50 साल का रिकॉर्ड; डल झील में जमी बर्फ, भारी बारिश के आसार
Karnatak Road Accident : कर्नाटक में दर्दनाक हादसा! कार पर पलटा कंटेनर, एक ही परिवार के 6 लोगों की मौत