LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਲਕਾ ਲਾਂਬਾ ਦੀ ਰੂਪਨਗਰ ਥਾਣੇ 'ਚ ਪੇਸ਼ੀ, ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ

27a alka

ਰੂਪਨਗਰ- ਰੂਪਨਗਰ 'ਚ ਕਾਂਗਰਸੀ ਆਗੂ ਅਲਕਾ ਲਾਂਬਾ ਪੁਲਿਸ ਕੋਲ ਪੇਸ਼ ਹੋਈ ਹੈ। ਇਸ ਦੌਰਾਨ ਪੁਲਿਸ ਨੇ ਅਲਕਾ ਨਾਲ ਆਏ ਕਾਂਗਰਸੀ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਮੌਕੇ ਉੱਤੇ ਮੌਜੂਦ ਕਾਂਗਰਸੀ ਨੇਤਾਵਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

Also Read: 30 ਸਾਲ ਤੋਂ ਟਾਇਲਟ 'ਚ ਸਮੋਸੇ ਬਣਾ ਵੇਚ ਰਿਹਾ ਸੀ ਰੈਸਟੋਰੈਂਟ! ਇੰਝ ਖੁੱਲਿਆ ਭੇਦ

ਲਾਂਬਾ ਦੇ ਸਮਰਥਨ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ ਪਰ ਕਦੇ ਵੀ ਕਿਸੇ ਔਰਤ ਖ਼ਿਲਾਫ਼ ਇਸ ਤਰ੍ਹਾਂ ਦਾ ਕੇਸ ਦਰਜ ਨਹੀਂ ਕੀਤਾ। ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਅਲਕਾ ਲਾਂਬਾ ਨੂੰ ਨਿਸ਼ਾਨਾ ਬਣਾਇਆ ਹੈ। ਜਿਸ ਨੂੰ ਕਾਂਗਰਸ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। 

ਲਾਂਬਾ ਬੋਲੀ– ਮੈਂ ਡਰਦੀ ਨਹੀਂ
ਕਾਂਗਰਸ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਬਦਲਾਅ ਦੀ ਗੱਲ ਕਰਨ ਵਾਲੀ ਪਾਰਟੀ ਬਦਲੇ ਉੱਤੇ ਉਤਰ ਆਈ ਹੈ। ਉਸ ਨੂੰ 26 ਅਪ੍ਰੈਲ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਹ 25 ਨੂੰ ਪੰਜਾਬ ਆਈ ਸੀ। ਇਸ ਤੋਂ ਬਾਅਦ ਉਸ ਨੂੰ 27 ਅਪ੍ਰੈਲ ਨੂੰ ਆਉਣ ਲਈ ਕਿਹਾ ਗਿਆ। ਉਹ ਅੱਜ ਰੋਪੜ ਥਾਣੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਧੀ ਨੂੰ ਪੰਜਾਬ ਵਿੱਚ ਘਸੀਟਿਆ ਹੈ, ਪਰ ਮੈਂ ਡਰਨ ਵਾਲੀ ਨਹੀਂ ਹਾਂ। ਮੈਂ ਕਾਨੂੰਨ ਦਾ ਸਤਿਕਾਰ ਕਰਦੀ ਹਾਂ, ਮੇਰੀ ਲੜਾਈ ਜਾਰੀ ਰਹੇਗੀ।

Also Read: ਚੀਨ 'ਚ ਮਿਲਿਆ H3N8 ਬਰਡ ਫਲੂ ਦਾ ਪਹਿਲਾ ਮਾਮਲਾ, ਚਾਰ ਸਾਲਾ ਬੱਚਾ ਮਿਲਿਆ ਇਨਫੈਕਟਿਡ

ਇਹ ਹੈ ਮਾਮਲਾ
ਰੋਪੜ ਥਾਣਾ ਸਦਰ 'ਚ ਆਮ ਆਦਮੀ ਪਾਰਟੀ ਦੇ ਆਗੂ 'ਤੇ ਮਾਮਲਾ ਦਰਜ ਹੈ ਕਿ ਉਹ ਸਮਰਥਕਾਂ ਨਾਲ ਮਿਲ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਜਾ ਰਹੇ ਸਨ। ਫਿਰ ਕੁਝ ਨਕਾਬਪੋਸ਼ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਖਾਲਿਸਤਾਨੀ ਕਿਹਾ। 'ਆਪ' ਨੇਤਾ ਦਾ ਦਾਅਵਾ ਹੈ ਕਿ ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਕੇਜਰੀਵਾਲ 'ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ।

In The Market