LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸੀ ਵਿਧਾਇਕਾਂ ਦੀ ਹਾਈਕਮਾਨ ਨੂੰ ਚਿੱਠੀ, ਰਾਣਾ ਗੁਰਜੀਤ 'ਤੇ ਲਾਏ ਵੱਡੇ ਦੋਸ਼

18j rana

ਚੰਡੀਗੜ੍ਹ- ਸੁਲਤਾਨਪੁਰ ਲੋਧੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਨ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਉੱਠੀ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਅਜਿਹਾ ਕਰਕੇ ਰਾਣਾ ਗੁਰਜੀਤ ਨੇ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਬਾਰੇ ਐਮ.ਐਲ.ਏ. ਨਵਤੇਜ ਸਿੰਘ ਚੀਮਾ, ਐਮ.ਐਲ.ਏ. ਸੁਖਪਾਲ ਸਿੰਘ ਖਹਿਰਾ, ਐਮ.ਐਲ.ਏ. ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਐਮ.ਐਲ.ਏ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਹਾਈ ਕਮਾਨ ਨੂੰ ਚਿੱਠੀ ਲਿਖੀ ਗਈ ਹੈ।

Also Read: ਗਣਤੰਤਰ ਦਿਵਸ: 20 ਜਨਵਰੀ ਤੋਂ ਗਰਮ ਹਵਾ ਦੇ ਗੁਬਾਰੇ ਅਤੇ ਡ੍ਰੋਨ ਉਡਾਉਣ ’ਤੇ ਰਹੇਗੀ ਰੋਕ

ਚਿੱਠੀ ਵਿਚ ਲਿਖਿਆ ਗਿਆ ਹੈ ਕਿ ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਦਾਗੀ ਰਾਣਾ ਗੁਰਜੀਤ ਸਿੰਘ, ਜਿਨ੍ਹਾਂ ਨੇ ਸੂਬੇ ਵਿੱਚ ਰੇਤ ਮਾਈਨਿੰਗ ਘੁਟਾਲੇ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ 2018 ਵਿੱਚ ਪੰਜਾਬ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਉਹ ਕਾਂਗਰਸ ਪਾਰਟੀ ਦੀ ਆਗਾਮੀ ਚੋਣਾਂ ਦੀ ਜਿੱਤ ਦੀ ਸਮਰੱਥਾ ਨੂੰ ਤਬਾਹ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਰਾਣਾ ਗੁਰਜੀਤ ਸਿੰਘ ਦੋਆਬਾ ਖੇਤਰ ਦੇ ਵੱਖ-ਵੱਖ ਹਲਕਿਆਂ ਜਿਵੇਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ, ਜਲੰਧਰ ਉੱਤਰੀ, ਬੰਗਾ ਆਦਿ ਵਿੱਚ ਜਾਣਬੁੱਝ ਕੇ ਦਖਲਅੰਦਾਜ਼ੀ ਕਰਕੇ ਕਾਂਗਰਸ ਨੂੰ ਕਮਜ਼ੋਰ ਕਰ ਰਹੇ ਹਨ, ਹਾਲਾਂਕਿ ਅਸੀਂ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਤੋਂ ਜਾਣੂ ਕਰਵਾ ਰਹੇ ਹਾਂ, ਪਰ ਬਦਕਿਸਮਤੀ ਨਾਲ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ਪੰਜਾਬ ਮੰਤਰੀ ਮੰਡਲ ਵਿੱਚ ਬਹਾਲ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਉਹ ਅਜੇ ਵੀ ਗੈਰ ਕਾਨੂੰਨੀ ਮਾਈਨਿੰਗ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਨਹੀਂ ਮਿਲੀ ਹੈ।

ਮੁੜ ਮੰਤਰੀ ਬਣਾਏ ਜਾਣ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਨੇ ਹੰਕਾਰ ਦਿਖਾਉਂਦੇ ਹੋਏ ਸੁਲਤਾਨਪੁਰ ਲੋਧੀ ਦੇ ਦੋ ਵਾਰ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਮੁਕਾਬਲੇ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਆਜ਼ਾਦ ਉਮੀਦਵਾਰ ਐਲਾਨ ਦਿੱਤਾ ਹੈ। ਇਹ ਕੁਝ ਨਹੀਂ ਸਗੋਂ ਪਾਰਟੀ ਅਨੁਸ਼ਾਸਨ ਦੀ ਘੋਰ ਉਲੰਘਣਾ ਦੇ ਨਾਲ-ਨਾਲ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੈ, ਜਦੋਂ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਦੀ ਜ਼ੋਰਦਾਰ ਚਰਚਾ ਹੈ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਵਿਰੋਧੀ ਪਾਰਟੀਆਂ ਖਾਸ ਕਰਕੇ ਭਾਜਪਾ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਨ੍ਹਾਂ ਦੇ ਸ਼ਰਾਬ ਦੇ ਕਾਰੋਬਾਰ ਅਤੇ ਉੱਤਰ ਪ੍ਰਦੇਸ਼, ਪੰਜਾਬ ਅਤੇ ਹੋਰ ਰਾਜਾਂ ਵਿੱਚ ਸਥਿਤ ਖੰਡ ਮਿੱਲਾਂ ਕਾਰਨ ਭਾਜਪਾ ਨਾਲ ਉਨ੍ਹਾਂ ਦੇ ਨਜ਼ਦੀਕੀ ਸਬੰਧ ਹਨ।

Also Read: ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਪੰਜਾਬ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਨਿਯੁਕਤ

ਰਾਣਾ ਗੁਰਜੀਤ ਸਿੰਘ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਨਜ਼ਦੀਕੀ ਸਬੰਧ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਨੇੜਲੇ ਸਾਥੀ ਅਮਨਦੀਪ ਸਿੰਘ ਉਰਫ਼ ਗੋਰਾ ਗਿੱਲ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਿੱਚ ਮਦਦ ਕੀਤੀ ਸੀ ਅਤੇ ਰਾਣਾ ਗੁਰਜੀਤ ਸਿੰਘ ਦੇ ਸਮਰਥਨ ਨਾਲ ਗੋਰਾ ਗਿੱਲ ਭੁਲੱਥ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ।

ਇਸ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਨੇ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ ਹੈ। ਇਸ ਸਾਜ਼ਿਸ਼ ਤਹਿਤ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਜਨਤਕ ਤੌਰ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਜੋ ਕਿ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਵੀ ਹੈ | ਅਜਿਹੀਆਂ ਅਨੁਸ਼ਾਸਨਹੀਣਤਾ ਵਾਲੀਆਂ ਗਤੀਵਿਧੀਆਂ ਪਾਰਟੀ ਦੀ ਸਥਿਤੀ ਨੂੰ ਵਿਗਾੜ ਰਹੀਆਂ ਹਨ। ਪੰਜਾਬ ਦੇ ਥਿੰਕ ਟੈਂਕ ਵੀ ਕਾਂਗਰਸ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕਰ ਰਹੇ ਹਨ।

Also Read: ਪੰਜਾਬ 'ਚ ਕੜਾਕੇ ਦੀ ਠੰਡ! ਬਜ਼ੁਰਗਾਂ, ਦਿਲ ਦੇ ਰੋਗੀਆਂ ਤੇ ਛੋਟੇ ਬੱਚਿਆਂ ਦਾ ਰੱਖੋ ਖਾਸ ਖਿਆਲ

ਇਸ ਲਈ ਦਾਗ਼ੀ ਰਾਣਾ ਗੁਰਜੀਤ ਸਿੰਘ ਵੱਲੋਂ ਪਾਰਟੀ ਅਨੁਸ਼ਾਸਨ ਦੀ ਸ਼ਰੇਆਮ ਕੀਤੀ ਜਾ ਰਹੀ ਉਲੰਘਣਾ ਦੇ ਮੱਦੇਨਜ਼ਰ ਅਸੀਂ (ਵਿਧਾਇਕ) ਆਪ ਨੂੰ ਬੇਨਤੀ ਕਰਦੇ ਹਾਂ ਕਿ ਕਪੂਰਥਲਾ ਹਲਕੇ ਤੋਂ ਉਨ੍ਹਾਂ ਦੀ ਨਾਮਜ਼ਦਗੀ ਤੁਰੰਤ ਵਾਪਸ ਲਈ ਜਾਵੇ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਵਾਲੇ ਅਜਿਹੇ ਆਗੂਆਂ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇ। ਅਜਿਹਾ ਕਰਨ ਲਈ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਹਟਾ ਦੇਣਾ ਚਾਹੀਦਾ ਹੈ।

In The Market