LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਮੁਫ਼ਤ ਬਿਜਲੀ 'ਤੇ ਘਮਸਾਣ: ਸ਼ਰਤਾਂ 'ਤੇ ਬੋਲੇ ਵਿਰੋਧੀ- 'ਪੰਜਾਬੀਆਂ ਨਾਲ ਚੀਟਿੰਗ'

24july meter

ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਕਾਂਗਰਸ ਅਤੇ ਅਕਾਲੀ ਦਲ ਨੇ ‘ਆਪ’ ਸਰਕਾਰ ਦੇ ਸਵੈ-ਘੋਸ਼ਣਾ ਪੱਤਰ ਵਿੱਚ ਦਿੱਤੀਆਂ ਸ਼ਰਤਾਂ ਨੂੰ ਗਿਣਾਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਵੱਡਾ ਧੋਖਾ ਹੋਇਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

Also Read: Punjab ਦੇ ਕਈ ਜ਼ਿਲਿਆਂ 'ਚ ਲਗਾਤਾਰ ਦੋ ਦਿਨ ਭਾਰੀ ਮੀਂਹ ਦੇ ਆਸਾਰ

ਇਹ ਮੁਫਤ ਬਿਜਲੀ ਦੀਆਂ ਸ਼ਰਤਾਂ
ਪਰਿਵਾਰ ਜਾਂ ਘਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਇਨਕਮ ਟੈਕਸ ਨਹੀਂ ਅਦਾ ਨਾ ਕਰਦਾ ਹੋਵੇ
ਜੇਕਰ ਭਵਿੱਖ ਵਿਚ ਆਮਦਨ ਕਰ ਦਾਇਰੇ ਵਿਚ ਆਉਂਦਾ ਹੈ ਤਾਂ ਖੁਦ ਬਿਜਲੀ ਅਧਿਕਾਰੀ ਨੂੰ ਸੂਚਿਤ ਕਰੇ।
ਪਰਿਵਾਰ ਦੇ ਕਿਸੇ ਮੈਂਬਰ ਨੇ ਸੰਵਿਧਾਨਕ ਅਹੁਦੇ ਉੱਤੇ ਨਾ ਰਿਹਾ ਹੋਵੇ ਅਤੇ ਨਾ ਹੀ ਹੁਣ ਹੋਵੇ।
ਪਰਿਵਾਰ ਦਾ ਕੋਈ ਵੀ ਮੈਂਬਰ ਮੰਤਰੀ, ਸੰਸਦ ਮੈਂਬਰ, ਵਿਧਾਇਕ, ਨਗਰ ਕੌਂਸਲ ਮੈਂਬਰ, ਮੇਅਰ ਜਾਂ ਜ਼ਿਲ੍ਹਾ ਪੰਚਾਇਤ ਚੇਅਰਮੈਨ ਨਹੀਂ ਹੋਣਾ ਚਾਹੀਦਾ। 
ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿਚ ਨਾ ਹੋਵੇ।
ਪਰਿਵਾਰ ਦੀ ਮਹੀਨਾਵਾਰ ਪੈਨਸ਼ਨ 10 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਨਹੀਂ ਹੈ।
ਪਰਿਵਾਰ ਵਿਚ ਕੋਈ ਡਾਕਟਰ, ਇੰਜੀਨੀਅਰ, ਵਕੀਲ, ਚਾਰਟਰਡ ਅਕਾਊਂਟੈਂਟ ਜਾਂ ਆਰਕੀਟੈਕਟ ਨਹੀਂ ਹੈ।

ਬਾਜਵਾ ਨੇ ਕਿਹਾ- ਬਿਜਲੀ ਨਹੀਂ, ਨਵਾਂ ਮੈਨੀਫੈਸਟੋ ਮਿਲਿਐ
ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਵਿਅਕਤੀ, ਜੋ ਕਿਸੇ ਵੀ ਵਿਭਾਗ ਦਾ ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ ਹੈ ਜਾਂ ਆਮਦਨ ਕਰ ਅਦਾ ਕਰਦਾ ਹੈ, ਨੂੰ ਮੁਫਤ ਬਿਜਲੀ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸਧਾਰਨ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰਾਂ ਨੂੰ ਹੀ ਇਸ ਦਾ ਲਾਭ ਮਿਲੇਗਾ। ਪੰਜਾਬੀਆਂ ਨੂੰ ਮੁਫ਼ਤ ਬਿਜਲੀ ਮਿਲੇ ਜਾਂ ਨਾ ਮਿਲੇ ਪਰ ਉਨ੍ਹਾਂ ਨੂੰ ਨਵਾਂ ਮੈਨੀਫੈਸਟੋ ਜ਼ਰੂਰ ਮਿਲਿਆ ਹੈ।

Also Read: 2003 ਤੋਂ ਬਾਅਦ ਵਰਲਡ ਚੈਂਪੀਅਨਸ਼ਿਪ 'ਚ ਭਾਰਤ ਨੂੰ ਮਿਲਿਆ ਪਹਿਲਾ ਮੈਡਲ, ਪਰ ਗੋਲਡ ਤੋਂ ਖੁੰਝੇ ਨੀਰਜ ਚੋਪੜਾ

ਸਿਆਸੀ ਸਟੰਟ ਮੁਫ਼ਤ ਬਿਜਲੀ, ਸ਼ਰਤਾਂ ਕਿਉਂ? : ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਪਰਿਵਾਰ ਜੋ ਇਨਕਮ ਟੈਕਸ ਅਦਾ ਕਰਦਾ ਹੈ, ਸਰਕਾਰੀ ਪੈਨਸ਼ਨ ਲੈਂਦਾ ਹੈ ਜਾਂ ਸਰਕਾਰੀ ਮੁਲਾਜ਼ਮ ਹੈ ਤਾਂ ਉਸ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ ਸ਼ਰਤਾਂ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹੁਣ ਅਜਿਹੇ ਹਾਲਾਤ ਕਿਉਂ?

80 ਫੀਸਦੀ ਤੋਂ ਵਧੇਰੇ ਪਰਿਵਾਰ ਹੋਏ ਬਾਹਰ: ਅਕਾਲੀ ਦਲ
ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਕਾਰਨ 80 ਫੀਸਦੀ ਪਰਿਵਾਰ ਮੁਫਤ ਬਿਜਲੀ ਦੀ ਸਹੂਲਤ ਤੋਂ ਵਾਂਝੇ ਹਨ। ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਇਸ ਸਕੀਮ ਦਾ 51 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਹੁਣ ਇਹ ਨੋਟੀਫਿਕੇਸ਼ਨ ਆ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।

In The Market