LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਅਮਰਿੰਦਰ 'ਤੇ ਵਿੰਨੇ ਨਿਸ਼ਾਨੇ 

24jandullo

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister of Punjab) ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ (Punjab Lok Congress President Capt. Amarinder Singh) 'ਤੇ ਸ਼ਬਦੀ ਹਮਲਾ ਬੋਲਦਿਆਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ (Congress Rajya Sabha Member Shamsher Singh Dullo) ਨੇ ਕਿਹਾ ਕਿ ਜਦੋਂ ਮੁਲਜ਼ਮਾਂ 'ਤੇ ਨੱਥ ਪਾਈ ਜਾ ਸਕਦੀ ਸੀ ਉਦੋਂ ਕੈਪਟਨ (Captain) ਨੇ ਕਾਰਵਾਈ ਨਹੀਂ ਕੀਤੀ। ਦੂਲੋ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪੰਜਾਬ ਵਿਚ ਵੱਖ-ਵੱਖ ਤਰ੍ਹਾਂ ਦੇ ਮਾਫੀਆ ਨੂੰ ਇਮਾਨਦਾਰੀ ਨਾਲ ਖਤਮ ਕਰਦੇ ਤਾਂ ਕੁਝ ਵੀ ਕੀਤਾ ਜਾ ਸਕਦਾ ਸੀ। ਹੁਣ ਆਪਣੀ ਅਸਫਲਤਾਵਾਂ 'ਤੇ ਪਰਦਾ ਪਾਉਣ ਲਈ ਕੈਪਟਨ ਵਲੋਂ ਸੋਨੀਆ ਗਾਂਧੀ (Captain Sonia Gandhi) ’ਤੇ ਇਲਜ਼ਾਮ ਲਗਾਏ ਜਾ ਰਹੇ ਹਨ।

ਦੂਲੋ ਨੇ ਕਿਹਾ ਕਿ ਅਜੇ ਵੀ ਕੈਪਟਨ ਅਮਰਿੰਦਰ ਸਿੰਘ ਇਸ ਮਾਫ਼ੀਏ ਵਿਚ ਮੰਤਰੀਆਂ ਅਤੇ ਹੋਰ ਲੋਕਾਂ ਦੇ ਚਿਹਰੇ ਲੋਕਾਂ ਦੇ ਸਾਹਮਣੇ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਣ ਕਿੰਨੇ ਲੋਕ ਮੌਤ ਦੇ ਮੂੰਹ 'ਚ ਪੈ ਗਏ ਉਸ ਵੇਲੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਦੂਲੋਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਕਦੇ ਵੀ ਨਸ਼ਿਆਂ ਅਤੇ ਸਮੱਗਲਰਾਂ ਨੂੰ ਹੱਲਾਸ਼ੇਰੀ ਨਹੀਂ ਦਿੰਦੀ।  ਇਨ੍ਹਾਂ 'ਤੇ ਐਕਸ਼ਨ ਲੈਣ ਦੀ ਬਜਾਏ ਕੈਪਟਨ ਹੁਣ ਸੋਨੀਆ ਗਾਂਧੀ 'ਤੇ ਇਲਜ਼ਾਮ ਲਗਾ ਰਹੇ ਹਨ। ਈ.ਡੀ. ਵਲੋਂ ਕੀਤੀ ਗਈ ਰੇਡ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਜਾਂਚ ਨਹੀਂ ਹੁੰਦੀ ਉਦੋਂ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਈ.ਡੀ ਨੂੰ ਚਾਹੀਦਾ ਹੈ ਕਿ ਉਹ ਦੱਸੇ ਕੀ ਸੱਚ ਹੈ। ਸ਼ਮਸ਼ੇਰ ਸਿੰਘ ਦੂਲੋ ਅਮਲੋਹ ਵਿਖੇ ਇਕ ਨਿੱਜੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। 

In The Market