LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਨਬੱਸ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਪੰਜਾਬ ਮੁੱਖ ਮੰਤਰੀ ਨਾਲ ਮੀਟਿੰਗ ਅੱਜ, ਕੀ ਨਿਕਲੇਗਾ ਕੋਈ ਹੱਲ?

14s meeting

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਮੁਲਾਜ਼ਮਾਂ ਦੀ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਣ ਜਾ ਰਹੀ ਹੈ। 

ਪੜੋ ਹੋਰ ਖਬਰਾਂ: ਹਿਮਾਚਲ 'ਚ ਭਿਆਨਕ ਅੱਗ, ਇਕੋ ਪਰਿਵਾਰ ਦੇ 3 ਬੱਚਿਆਂ ਸਣੇ 4 ਲੋਕਾਂ ਦੀ ਮੌਤ

ਇਸ ਬਾਰੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ 'ਚ ਜੇਕਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ 9ਵੇਂ ਦਿਨ ਦਾਖ਼ਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਸੀ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ।

ਪੜੋ ਹੋਰ ਖਬਰਾਂ: ਰਾਹਤ ਦੀ ਖਬਰ: ਕੋਰੋਨਾ ਦੀ ਧੀਮੀ ਪਈ ਰਫਤਾਰ, ਬੀਤੇ 24 ਘੰਟਿਆਂ 'ਚ 25 ਹਜ਼ਾਰ ਨਵੇ ਮਾਮਲੇ

ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜ੍ਹਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ 6 ਸਤੰਬਰ ਤੋਂ ਹੜਤਾਲ 'ਤੇ ਬੈਠੇ ਹੋਏ ਹਨ।

ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਚੱਲੀਆਂ ਗੋਲੀਆਂ

In The Market