LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਾਬਾਲਗ ਲੜਕੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ

ldhcourt

ਲੁਧਿਆਣਾ: ਲੁਧਿਆਣਾ ਦੀ ਕੋਰਟ ਨੇ ਅੱਜ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ ਹੈ।  ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ 7 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ 'ਚ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ਉੱਤੇ ਸਾਲ 2019 'ਚ ਪੁਲਿਸ ਨੇ ਦੋਰਾਹਾ ਥਾਣੇ 'ਚ ਮਾਮਲਾ ਦਰਜ ਕਰਕੇ 2 ਮੁਲਜ਼ਮ ਜਿਨ੍ਹਾਂ ਦੀ ਸ਼ਨਾਖਤ ਰੋਹਿਤ ਕੁਮਾਰ ਅਤੇ ਵਿਨੋਦ ਵਜੋਂ ਹੋਈ ਸੀ ਅਤੇ ਦੋਵਾਂ ਨੂੰ ਗ੍ਰਿਫਤਾਰ ਕੀਤਾ ਸੀ।

4 ਸਾਲ ਤੱਕ ਚੱਲਿਆ ਟ੍ਰਾਇਲ 

ਗ੍ਰਿਫ਼ਤਾਰ ਕਰਨ ਮਗਰੋਂ ਇਹ  4 ਸਾਲ ਤੱਕ  ਅਦਾਲਤ ਵਿੱਚ ਟ੍ਰਾਇਲ ਚੱਲਿਆ ਅਤੇ ਹੁਣ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਇਨਸਾਫ਼ ਦੇਣ ਲਈ ਕੋਰਟ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ  ਕਿ ਜੋ ਵੀ ਦਰਿੰਦੇ ਗਲਤ ਕੰਮ ਕਰਦੇ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਉਣੀ ਚਾਹੀਦੀ ਹੈ। 

2019 ਦਾ ਹੈ ਮਾਮਲਾ-

ਦੋਸ਼ੀਆਂ ਨੇ ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਜਬਰ-ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ 10 ਮਾਰਚ 2019 ਨੂੰ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਦੋਰਾਹਾ ਪੁਲਿਸ 'ਚ ਉਨ੍ਹਾਂ ਖਿਲਾਫ 6 ਪੋਸਕੋ ਅਤੇ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਵਿਨੋਦ ਵਾਸੀ ਦੋਰਾਹਾ ਵਜੋਂ ਹੋਈ ਸੀ।

In The Market