LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਕੂਲਾਂ 'ਚ ਕੋਰੋਨਾ ਮਾਮਲਿਆਂ ਨੇ ਵਧਾਈ ਸੂਬਾ ਸਰਕਾਰ ਦੀ ਟੈਨਸ਼ਨ, ਰੋਜ਼ਾਨਾ 10 ਹਜ਼ਾਰ ਟੈਸਟ ਕਰਨ ਦੇ ਹੁਕਮ ਜਾਰੀ

11bache

ਚੰਡੀਗੜ੍ਹ- ਪੰਜਾਬ (Punjab) ਦੇ ਸਰਕਾਰੀ ਸਕੂਲਾਂ (Govt School) ਵਿਚ ਕੋਰੋਨਾ (Corona) ਦੇ ਮਾਮਲੇ ਸਾਹਮਣੇ ਆਉਣ ਨਾਲ ਮਾਪਿਆਂ ਦੇ ਨਾਲ-ਨਾਲ ਸੂਬਾ ਸਰਕਾਰ ਵੀ ਚਿੰਤਾ (Tension) ਵਿਚ ਪੈ ਗਈ ਹੈ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰੋਜ਼ਾਨਾ ਸਕੂਲਾਂ 'ਚ ਘੱਟੋ-ਘੱਟ 10,000 ਆਰ.ਟੀ-ਪੀ.ਸੀ.ਆਰ. (RTPCR) ਟੈਸਟ ਕਰਵਾਉਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਿਰਫ਼ ਟੀਕਾਕਰਨ ਲੈ ਚੁੱਕੇ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਨੂੰ ਹੀ ਸਕੂਲ ਜਾਣ ਦੀ ਆਗਿਆ ਦਿੱਤੀ ਜਾਵੇ।

ਪੜੋ ਹੋਰ ਖਬਰਾਂ: ਹਾਕੀ ਖਿਡਾਰੀਆਂ ਦਾ ਜਲੰਧਰ ਪਹੁੰਚਣ ਉੱਤੇ ਨਿੱਘਾ ਸਵਾਗਤ, ਵਰ੍ਹਿਆ ਫੁੱਲਾਂ ਦਾ ਮੀਂਹ

ਸਰਕਾਰੀ ਸਕੂਲਾਂ 'ਚ ਤਾਜ਼ਾ ਮਾਮਲੇ
ਪੰਜਾਬ ਵਿਚ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਕੂਲ ਖੁੱਲਿਆ ਅਜੇ ਕੁਝ ਹੀ ਦਿਨ ਹੋਏ ਹਨ ਅਤੇ ਸਕੂਲਾਂ ਵਿਚੋਂ ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲੇ ਵਿਚ ਟਾਂਡਾ ਦੇ ਪਿੰਡ ਜਾਜਾ ਵਿਚ ਸਰਕਾਰੀ ਹਾਈ ਸਕੂਲ 'ਚੋਂ ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ। ਜਾਜਾ ਦੇ ਸਰਕਾਰੀ ਹਾਈ ਸਕੂਲ ਵਿਚੋਂ ਕਰੀਬ 6 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ। 

ਪੜੋ ਹੋਰ ਖਬਰਾਂ: ਤਿਹਾੜ ਤੋਂ ਗੈਂਗਸਟਰ ਦੀ ਧਮਕੀ: 'ਇੱਕ ਦੀ ਬਜਾਏ ਚਾਰ ਮਾਰਾਂਗੇ', ਦਿੱਲੀ ਤੋਂ ਪੰਜਾਬ ਤੱਕ ਗੈਂਗਵਾਰ ਦਾ ਡਰ

ਬੀਤੇ ਦਿਨ ਸਾਹਮਣੇ ਆਏ ਸਨ 20 ਮਾਮਲੇ
ਇਸ ਤੋਂ ਪਹਿਲਾਂ ਬੀਤੇ ਦਿਨ ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਤੇ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।

In The Market