LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਸੰਕਟ: ਪੰਜਾਬ 'ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂ

43

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿਚ ਸਕੂਲ ਤੇ ਕਾਲਜਾਂ ਨੁੰ ਬੰਦ ਕਰਨ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਹ ਪਾਬੰਦੀਆਂ 15 ਜਨਵਰੀ ਤੱਕ ਜਾਰੀ ਰਹਿਣਗੀਆਂ ਤੇ ਹਾਲਾਤਾਂ ਨੂੰ ਦੇਖਦਿਆਂ ਪਾਬੰਦੀਆਂ ਵਿਚ ਛੋਟ ਦਿੱਤੀ ਜਾਵੇਗੀ

ਨਾਈਟ ਕਰਫਿਊ
ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਨਾਈਟ ਕਰਫਿਊ ਤੋਂ ਇਲਾਵਾ ਕੁਝ ਹੋਰ ਪਾਬੰਦੀਆਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਹਰੇਕ ਲਈ ਪਬਲਿਕ ਪਲੇਸ ਤੇ ਵਰਕਪਲੇਸ ਉੱਤੇ ਮਾਸਕ ਲਾਉਣਾ ਲਾਜ਼ਮੀ ਹੋਵੇਗਾ ਤੇ ਇਸ ਦੇ ਨਾਲ ਹੀ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਿਆ ਜਾਵੇਗਾ। ਇਸ ਦੌਰਾਨ ਰਾਤ 10 ਤੋਂ ਸਵੇਰੇ 5 ਵਜੇ ਤੱਕ ਲਈ ਨਾਈਟ ਕਰਫਿਊ ਦਾ ਮੁੱਖ ਰੂਪ ਵਿਚ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਤੇ ਸ਼ਿਫਟਾਂ ਵਿਚ ਦਫਤਰੀ ਕੰਮ ਵਾਲਿਆਂ ਨੂੰ ਇਸ ਤੋਂ ਪਰਮਿਟ ਦੇ ਆਧਾਰ ਉੱਤੇ ਛੋਟ ਦਿੱਤੀ ਗਈ ਹੈ। ਇਸ ਦੌਰਾਨ AC ਬੱਸਾਂ ਨੂੰ ਵੀ 50 ਫੀਸਦੀ ਸਮਰਥਾ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਗਈ ਹੈ।

ਵਿਦਿਅਕ ਅਦਾਰੇ ਬੰਦ
ਜਾਰੀ ਪਾਬੰਦੀਆਂ ਵਿਚ ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ ਵਿਦਿਅਕ ਅਦਾਰਿਆਂ ਨੂੰ ਆਨਲਾਈਨ ਕਲਾਸਾਂ ਮੁੜ ਤੋਂ ਜਾਰੀ ਰੱਖਣ ਦੇ ਹੁਕਮ ਵੀ ਦਿੱਤੇ ਗਏ ਹਨ। ਇਸ ਦੌਰਾਨ ਮੈਡੀਕਲ ਕਾਲਜਾਂ ਤੇ ਨਰਸਿੰਗ ਕਾਲਜਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਇਨ੍ਹਾਂ ਥਾਵਾਂ ਉੱਤੇ 50 ਫੀਸਦੀ ਸਮਰਥਾ
ਇਸ ਦੌਰਾਨ ਬਾਰ, ਸਿਨੇਮਾਘਰ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਮਿਊਜ਼ੀਅਮ ਆਦਿ ਨੂੰ 50 ਫੀਸਦੀ ਸਮਰਥਾ ਨਾਲ ਚਲਾਉਣ ਦੀ ਹੀ ਆਗਿਆ ਹੋਵੇਗੀ ਤੇ ਸਾਰਾ ਸਟਾਫ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣਾ ਲਾਜ਼ਮੀ ਹੈ। ਸਾਰੇ ਸਪੋਰਟਸ ਕੰਪਲੈਕਸ, ਸਟੇਡੀਅਮ, ਸਵਿਮਿੰਗ ਪੂਲ, ਜਿਮ ਆਦਿ ਵੀ ਇਸ ਸਮੇਂ ਦੌਰਾਨ ਬੰਦ ਰੱਖੇ ਜਾਣਗੇ। ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਚ ਪੂਰੀ ਤਰ੍ਹਾਂ ਵੈਕਸੀਨੇਟਿਡ ਸਟਾਫ ਨੂੰ ਹੀ ਆਉਣ ਦੀ ਆਗਿਆ ਦਿੱਤੀ ਜਾਵੇ।

ਨੋ-ਮਾਸਕ ਨੋ-ਸਰਵਿਸ
ਇਸ ਦੌਰਾਨ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਚ ਮਾਸਕ ਨੂੰ ਲਾਜ਼ਮੀ ਕੀਤਾ ਜਾਣਾ ਜ਼ਰੂਰੀ ਹੈ। ਬਿਨਾਂ ਮਾਸਕ ਦੇ ਸਰਵਿਸ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਦੌਰਾਨ ਸਰਕਾਲ ਵਲੋਂ ਇਕ ਵੀ ਕਿਹਾ ਗਿਆ ਹੈ ਕਿ ਜ਼ਿਲਾ ਪ੍ਰਬੰਧਨ ਇਸ ਤੋਂ ਇਲਾਵਾ ਵੀ ਹਾਲਾਤਾਂ ਨੂੰ ਦੇਖਦਿਆਂ ਵਾਧੂ ਪਾਬੰਦੀਆਂ ਲਾਗੂ ਕਰ ਸਕਦਾ ਹੈ। 

 

 

In The Market