ਮੋਗਾ: ਮੋਗਾ ਸ਼ਹਿਰ ਦੇ ਸਕੂਲਾਂ ਵਿਚ ਕੋਰੋਨਾ ਦੀ ਮੁੜ ਦਸਤਕ ਦੇਖਣ ਨੂੰ ਮਿਲੀ ਹੈ। ਸ਼ਹਿਰ ਦੇ ਡੀ.ਐੱਨ. ਮਾਡਲ ਸਕੂਲ ਦੇ ਐਤਵਾਰ ਨੂੰ ਇਕ ਵਿਦਿਆਰਥੀ ਦੇ ਕੋਰੋਨਾ ਪਾਜ਼ੇਟਿਵ ਆਉਣ ਦੇ ਬਾਅਦ ਅੱਜ ਦੇਰ ਸ਼ਾਮ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਜਾਂਚ ਦੌਰਾਨ ਦੋ ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ 14 ਦਿਲਾਂ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ 'ਚ ਦਿਖੇ ਚੰਨੀ, ਕੀਤੇ ਕਈ ਵੱਡੇ ਫੈਸਲੇ
ਮੋਗਾ ਵਿਚ ਇਸ ਘਟਨਾ ਨੂੰ ਦੇਖਦਿਆਂ ਹੋਏ ਜ਼ਿਲਾ ਸਿੱਖਿਆ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਤਾਲਮੇਲ ਕਰਨ ਉਪਰੰਤ ਸਕੂਲ ਵਿਚ ਪੜਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਵੀ ਜਿਥੇ ਭੱਜਦੌੜ ਮਚ ਗਈ। ਉਥੇ ਹੀ ਸ਼ਹਿਰ ਵਿਚ ਦਹਿਸ਼ਤ ਦਾ ਮਹੌਲ ਬਣ ਗਿਆ, ਜਿਸ ਨੂੰ ਦੇਖਦੇ ਹੋਏ ਤੁਰੰਤ ਸਕੂਲ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਜਾਰੀ ਕੀਤਾ ਗਿਆ।
ਪੜੋ ਹੋਰ ਖਬਰਾਂ: IPL: ਅੱਜ ਮੈਦਾਨ 'ਚ ਉਤਰਦੇ ਹੀ ਇਤਿਹਾਸ ਰਚ ਦੇਣਗੇ ਕੋਹਲੀ, ਅਜਿਹਾ ਕਰਨ ਵਾਲੇ ਹੋਣਗੇ ਪਹਿਲੇ ਖਿਡਾਰੀ
ਤੁਹਾਨੂੰ ਦੱਸ ਦਈਏ ਕਿ ਮੋਗਾ ਵਿਚ ਅੱਜ ਤੱਕ ਕੋਰੋਨਾ ਮਹਾਮਾਰੀ ਦੀ ਲਪੇਟ ਵਿਚ ਆਉਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 233 ਹੋਣ ਦੀ ਪੁਸ਼ਟੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਵੱਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 8681 ਹੋ ਗਈ ਹੈ। ਉਥੇ ਹੀ ਅੱਜ ਤੱਕ ਜ਼ਿਲੇ ਦੇ 8444 ਪਾਜ਼ੇਟਿਵ ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana Schools Closed : सरकार का बड़ा फैसला! हरियाणा में बढ़ते प्रदूषण के चलते स्कूल बंद
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल