LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

17m bhajan

ਚੰਡੀਗੜ੍ਹ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਸੀਐਮ ਦੀ ਸਹੁੰ ਚੁੱਕਣ ਤੋਂ ਹੀ ਬਾਅਦ ਭਗਵੰਤ ਮਾਨ ਪੂਰੇ ਐਕਸ਼ਨ ਵਿੱਚ ਹਨ। ਸੀਐਮ ਭਗਵੰਤ ਮਾਨ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੱਡੇ ਫੈਸਲੇ ਲਏ ਹਨ।ਸੀਐਮ ਭਗਵੰਤ ਮਾਨ ਨੇ ਵੱਡੇ ਖਿਡਾਰੀਆਂ ਨੂੰ ਰਾਜਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ, ਸੂਚੀ ਵਿਚ ਹਰਭਜਨ ਸਿੰਘ ਦਾ ਨਾਂ ਸਭ ਤੋਂ ਉਪਰ ਹੈ। ਆਪ ਪੰਜਾਬ ਦੇ ਮੰਨੇ-ਪ੍ਰਮੰਨੇ ਖਿਡਾਰੀ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਇਲਾਵਾ ਸੀਐਮ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ।

Also Read: ਪੰਜਾਬ: 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ 'ਚ ਅੱਜ ਨਵੇਂ ਚੁਣੇ ਵਿਧਾਇਕ ਚੁੱਕਣਗੇ ਸਹੁੰ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਸੂਤਰਾਂ ਮੁਤਾਬਕ ਭਗਵੰਤ ਮਾਨ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਹਰਭਜਨ ਸਿੰਘ ਨੂੰ ਦੇ ਸਕਦੇ ਹਨ।

Also Read: Netflix ਯੂਜ਼ਰਸ ਨੂੰ ਲੱਗਣ ਵਾਲਾ ਹੈ ਝਟਕਾ! ਇਸ ਸਰਵਿਸ ਲਈ ਦੇਣੇ ਪੈਣਗੇ ਵਧੇਰੇ ਪੈਸੇ

ਕਾਬਲੇਗੌਰ ਹੈ ਕਿ ਹਰਭਜਨ ਸਿੰਘ ਕ੍ਰਿਕੇਟ ਦਾ ਮੰਨਿਆ-ਪ੍ਰਮਨਿਆ ਚਿਹਰਾ ਹਨ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਭਗਵੰਤ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ ਸੀ। 41 ਸਾਲਾ ਆਫ ਸਪਿਨਰ ਹਰਭਜਨ ਸਿੰਘ ਨੇ ਪਿਛਲੇ ਸਾਲ 24 ਦਸੰਬਰ ਨੂੰ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਪਾਰਟੀ ਹਾਈਕਮਾਨ ਵੱਲੋਂ ਹਰਭਜਨ ਸਿੰਘ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਅਤੇ ਛੇਤੀ ਹੀ ਰਸਮੀ ਤੌਰ ਉਤੇ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

In The Market