LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਨਹਾਨੀ ਮਾਮਾਲਾ : ਸੰਜੇ ਸਿੰਘ ਨੂੰ ਮਿਲੀ ਜ਼ਮਾਨਤ, 17 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

2 sanjay

ਲੁਧਿਆਣਾ (ਇੰਟ.) ਬਿਕਰਮ ਸਿੰਘ ਮਜੀਠੀਆ ਵਲੋਂ ਲੁਧਿਆਣਾ ਦੀ ਇਕ ਅਦਾਲਤ ਵਿਚ ਦਾਇਰ ਮਾਨਹਾਨੀ ਮਾਮਲੇ ਵਿਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਇਕ ਲੱਖ ਦੇ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ। ਕੋਰਟ ਦੇ ਹੁਕਮਾਂ ਦੇ ਬਾਵਜੂਦ ਪੇਸ਼ ਨਾ ਹੋਣ ਤੇ ਸੰਜੇ ਸਿੰਘ ਨੂੰ ਫਟਕਾਰ ਲਗਾਈ ਗਈ। ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨ ਦੀ ਅਦਾਲਤ ਦੇ ਸਾਹਮਣੇ ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਦਾਦਾ ਦੀ 13ਵੀਂ ਸੀ। ਇਸੇ ਕਾਰਣ ਉਹ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ ਸਨ। ਉਨ੍ਹਾਂ ਨੇ ਅਦਾਲਤ ਵਿਚ ਅਗ੍ਰਿਮ ਜ਼ਮਾਨਤ ਦੀ ਪਟੀਸ਼ਨ ਲਗਾਈ ਸੀ। ਇਸ 'ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਨੇ ਇਕ ਲੱਖ ਦੇ ਮੁਚਲਕੇ 'ਤੇ ਅਗ੍ਰਿਮ ਜ਼ਮਾਨਤ ਦੇ ਦਿੱਤੀ। ਇਸ ਮਾਮਲੇ 'ਤੇ ਅਗਲੀ ਸੁਣਵਾਈ 17 ਸਤੰਬਰ ਹੋਵੇਗੀ।

ਅੱਜ ਹੋਵੇਗੀ ਮੋਦੀ ਕੈਬਨਿਟ ਦੀ ਮੀਟਿੰਗ, ਕਿਸਾਨਾਂ ਨੂੰ ਲੈ ਕੇ ਲਿਆ ਜਾ ਸਕਦੈ ਵੱਡਾ ਫੈਸਲਾ

ਸੋਮਵਾਰ ਨੂੰ ਕੋਰਟ ਨੇ ਸੰਜੇ ਸਿੰਘ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਸਾਲ 2016 ਵਿਚ ਮੋਗਾ ਵਿਚ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਆਪ ਨੇਤਾ ਸੰਜੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੂੰ ਨਸ਼ਾ ਤਸਕਰ ਕਿਹਾ ਸੀ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦੇ ਖਿਲਾਫ ਅਦਾਲਤ ਵਿਚ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ। ਸਾਲ 2016 ਵਿਚ ਹੀ ਸੰਜੇ ਸਿੰਘ 'ਤੇ ਦੋਸ਼ ਤੈਅ ਕਰ ਦਿੱਤੇ ਗਏ ਸਨ। ਬਿਕਰਮ ਸਿੰਘ ਮਜੀਠੀਆ ਤੋਂ ਗਵਾਹੀ ਦਿਲਵਾਉਣ ਲਈ ਕਿਹਾ ਗਿਆ ਸੀ।

ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਮਹੇਸ਼ਇੰਦਰ ਗ੍ਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਗਵਾਹ ਹਨ। ਹੁਣ ਤੱਕ ਕੇਸ ਵਿਚ 71 ਤਰੀਕਾਂ ਅਦਾਲਤ ਵਿਚ ਪੈ ਚੁੱਕੀਆਂ ਹਨ। ਇਨ੍ਹਾਂ ਵਿਚ ਸੰਜੇ ਸਿਂਘ ਸਿਰਫ ਚਾਰ ਵਾਰ ਅਦਾਲਤ ਵਿਚ ਪੇਸ਼ ਹੋਏ ਹਨ। ਸੋਮਵਾਰ ਨੂੰ ਪੇਸ਼ੀ ਦੌਰਾਨ ਉਹ ਅਦਾਲਤ ਨਹੀਂ ਪਹੁੰਚੇ। ਇਸ ਤੋਂ ਬਾਅਦ ਅਦਾਲਤ ਨੇ ਸੰਜੇ ਸਿੰਘ ਨੂੰ 17 ਸਤੰਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਸੀ। ਮੰਗਲਵਾਰ ਨੂੰ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਲਾਵ ਲਸ਼ਕਰ ਦੇ ਨਾਲ ਅਦਾਲਤ ਪਹੁੰਚੇ।

In The Market