LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੋਲਡੀ ਬਰਾੜ ਨੂੰ ਲੈ ਕੇ ਦਿੱਲੀ ਸੀ.ਪੀ. ਧਾਲੀਵਾਲ ਦਾ ਵੱਡਾ ਖੁਲਾਸਾ 

july goldy

ਚੰਡੀਗੜ੍ਹ- ਦਿੱਲੀ ਵਿਚ ਕਮਿਸ਼ਨਰ ਆਫ ਪੁਲਿਸ ਹਰਗੋਬਿੰਦ ਸਿੰਘ ਧਾਲੀਵਾਲ ਨੇ ਇੱਕ ਇੰਟਰਵਿਊ ਵਿਚ ਦੱਸਿਆ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਲੋੜੀਂਦਾ ਗੈਂਗਸਟਰ ਗੋਲਡੀ ਬਰਾੜ ਜੇ ਇਸ ਵੇਲੇ ਪੁਲਿਸ ਗ੍ਰਿਫਤ ਤੋਂ ਬਾਹਰ ਹੈ। ਉਸ ਖਿਲਾਫ ਪੰਜਾਬ ਪੁਲਿਸ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੋਇਆ ਹੈ ਅਤੇ ਉਸ ਨੂੰ ਪੁਲਿਸ ਫੜਣ ਲਈ ਯਤਨ ਕਰ ਰਹੀ ਹੈ। ਸੀ.ਪੀ. ਨੇ ਦੱਸਿਆ ਕਿ ਗੋਲਡੀ ਬਰਾੜ ਨੂੰ ਫੜਣ ਲਈ ਲੀਗਲ ਪ੍ਰੋਸੈਸ ਤਾਂ ਬਹੁਤ ਹੀ ਸਿੰਪਲ ਜਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਰੈੱਡ ਕਾਰਨਰ ਨੋਟਿਸ ਮੂਵ ਕੀਤਾ ਹੋਇਆ ਹੈ। ਇਸ ਤੋਂ ਬਾਅਦ ਉਹ ਜਦੋਂ ਐਗਜ਼ੀਕਿਊਟ ਹੋਵੇਗਾ ਤਾਂ ਐਕਸਟ੍ਰਾਡਿਸ਼ਨ ਹੋਵੇਗੀ ਤੇ ਪੰਜਾਬ ਪੁਲਿਸ ਇਸ 'ਤੇ ਕੰਮ ਕਰ ਰਹੀ ਹੈ।

ਥੋੜ੍ਹਾ ਸਮਾਂ ਜ਼ਰੂਰ ਲੱਗੇਗਾ ਪਰ ਸਫਲਤਾ ਮਿਲੇਗੀ 
ਇਸ ਵਿਚ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ ਪਰ ਛੇਤੀ ਹੀ ਉਹ ਪੁਲਿਸ ਦੀ ਹਿਰਾਸਤ ਵਿਚ ਹੋਵੇਗਾ। ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਗੋਲਡੀ ਬਰਾੜ ਵਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਹੁਣ ਤੱਕ ਕੁਝ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦੋਂ ਕਿ ਦੋ ਸ਼ੂਟਰਾਂ ਨੂੰ ਅੰਮ੍ਰਿਤਸਰ ਵਿਚ ਪਿੰਡ ਭਕਨਾ 'ਚ ਐਨਕਾਉਂਟਰ ਵਿਚ ਢੇਰ ਕਰ ਦਿੱਤਾ ਸੀ, ਜਦੋਂ ਕਿ ਇਕ ਹੋਰ ਸ਼ੂਟਰ ਦੀਪਕ ਮੁੰਡੀ ਨੂੰ ਵੀ ਐੱਸ.ਟੀ.ਐੱਫ. ਤੇ ਏ.ਜੀ.ਟੀ.ਐੱਫ. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਕਰ ਲਿਆ ਗਿਆ ਸੀ।

29 ਮਈ ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ 
ਤੁਹਾਨੂੰ ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ 'ਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਰਿਸ਼ਤੇਦਾਰਾਂ ਨਾਲ ਥਾਰ ਜੀਪ ਵਿੱਚ ਜਾ ਰਿਹਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ। ਲਾਰੈਂਸ ਗੈਂਗ ਦੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਮੂਸੇਵਾਲਾ ਨੂੰ ਮੋਹਾਲੀ 'ਚ ਕਤਲ ਕੀਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਹੱਤਿਆ ਕੀਤੀ ਸੀ।

In The Market