LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਸਰ 'ਚ ਨਕਲੀ ਨੋਟਾਂ ਦੀ ਫੈਕਟਰੀ ਦਾ ਪਰਦਾਫਾਸ਼, ਛਾਪੇ ਜਾ ਰਹੇ ਸਨ 100-100 ਦੇ ਨੋਟ

16n2

ਅੰਮ੍ਰਿਤਸਰ- ਸਪੈਸ਼ਲ ਸੈੱਲ ਦਿੱਲੀ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਨਕਲੀ ਨੋਟ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਖਾਸ ਤੌਰ 'ਤੇ 100-100 ਰੁਪਏ ਦੇ ਨਕਲੀ ਨੋਟ ਬਣਾਏ ਜਾ ਰਹੇ ਸਨ।  

Also Read: ਕਿਸੇ ਨੂੰ ਵੀ ਪੰਜਾਬ 'ਚ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਡਿਪਟੀ CM

ਦਿੱਲੀ ਵਿਚ ਹੀ ਗ੍ਰਿਫ਼ਤਾਰ ਕੀਤੇ ਗਏ ਇੱਕ ਮੁਲਜ਼ਮ ਦੀ ਸੂਚਨਾ ਦੇ ਆਧਾਰ ’ਤੇ ਜਦੋਂ ਦਿੱਲੀ ਪੁਲਸ ਨੇ ਨਿਊ ਅੰਮ੍ਰਿਤਸਰ ਸਥਿਤ ਇੱਕ ਘਰ ਵਿੱਚ ਛਾਪਾ ਮਾਰਿਆ ਤਾਂ ਨਕਲੀ ਨੋਟ ਬਣਾਉਣ ਦਾ ਪੂਰਾ ਸੈਟਅਪ ਲਗਾ ਹੋਇਆ ਸੀ। ਛਾਪੇਮਾਰੀ ਦੌਰਾਨ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਤਲਾਸ਼ੀ ਦੌਰਾਨ ਉਕਤ ਫੈਕਟਰੀ ਵਿਚੋਂ ਕੁੱਲ 6 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਖਾਸ ਗੱਲ ਇਹ ਹੈ ਕਿ ਇਹ ਸਾਰੀ ਰਕਮ 100-100 ਰੁਪਏ ਦੇ ਨਕਲੀ ਨੋਟਾਂ 'ਤੇ ਆਧਾਰਿਤ ਸੀ। ਇਸ ਤੋਂ ਇਲਾਵਾ ਦਿੱਲੀ ਪੁਲਸ ਨੇ ਅੰਮ੍ਰਿਤਸਰ ਤੋਂ ਵਿਕਰਮਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ 70 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਹੋਏ ਹਨ। 

Also Read: ਪਨਬਸ ਅਤੇ PRTC ਦੀ ਸਰਕਾਰ ਨੂੰ ਚਿਤਾਵਨੀ, ਦਿੱਤਾ 23 ਤਰੀਕ ਤੱਕ ਦਾ ਸਮਾਂ

ਕੀ ਸੀ ਮਾਮਲਾ
ਦਿੱਲੀ ਦੇ ਉਕਤ ਸਪੈਸ਼ਲ ਸੈੱਲ ਦੀ ਟੀਮ ਨੂੰ ਉਸ ਦੇ ਮੁਖਬਰ ਤੋਂ ਪੁਖਤਾ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਨਰੈਣਾ ਫਲਾਈਓਵਰ ਨੇੜੇ ਪੰਜਾਬ ਤੋਂ ਜਾਅਲੀ ਨੋਟਾਂ ਦੀ ਖੇਪ ਆ ਰਹੀ ਹੈ। ਦਿੱਲੀ ਪੁਲਸ ਨੇ ਇਸ 'ਤੇ ਪੂਰਾ ਜਾਲ ਵਿਛਾ ਦਿੱਤਾ ਅਤੇ ਫਿਰ 2 ਨੌਜਵਾਨ ਕਰਨ ਸਿੰਘ ਅਤੇ ਹਰਸ਼ ਗਿਰਧਰ ਨੂੰ ਆਪਣੀ ਹਿਰਾਸਤ 'ਚ ਲੈ ਲਿਆ, ਜਿਨ੍ਹਾਂ ਕੋਲੋਂ ਕੁੱਲ 1 ਲੱਖ 80 ਹਜ਼ਾਰ ਦੇ ਨਕਲੀ ਨੋਟ ਬਰਾਮਦ ਹੋਏ। ਜਿਸ ਤੋਂ ਬਾਅਦ ਦੋਵਾਂ ਨੂੰ ਫੜ ਲਿਆ ਗਿਆ।

Also Read: ਮਿਸਰ 'ਚ ਬਿੱਛੂਆਂ ਦਾ ਹਮਲਾ! 3 ਹਲਾਕ ਤੇ 500 ਜ਼ਖਮੀ, ਡਾਕਟਰਾਂ ਦੀਆਂ ਛੁੱਟੀਆਂ ਰੱਦ

In The Market