LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡਿਪਟੀ CM ਸੋਨੀ ਨੇ 'ਬਸੇਰਾ ਯੋਜਨਾ' ਤਹਿਤ 32 ਪਰਿਵਾਰਾਂ ਨੂੰ ਸੌਂਪੇ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼

3n9

ਅੰਮ੍ਰਿਤਸਰ: ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਰਕਾਰ ਦੀ ਬਸੇਰਾ ਯੋਜਨਾ ਅਧੀਨ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਵਾਰਡ ਨੰ: 71 ਝਬਾਲ ਰੋਡ ਦੇ ਏਕਤਾ ਨਗਰ ਵਿਖੇ 32 ਝੁੱਗੀ ਝੌਪੜੀਆਂ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਨੂੰ ਸੌਂਪੀ ਗਈ ਜਮੀਨ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਦਿੱਤੇ।

Also Read: ਪੰਜਾਬ ਪੁਲਿਸ 'ਚ ਗੈਰ-ਪੰਜਾਬੀਆਂ ਦੀ ਭਰਤੀ ਦਾ ਮਸਲਾ ਭਖਿਆ, ਰੰਧਾਵਾ ਨੇ 7 ਦਿਨਾਂ 'ਚ ਮੰਗੀ ਰਿਪੋਰਟ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਬਸੇਰਾ ਸਕੀਮ ਦਾ ਮੁੱਖ ਮੰਤਵ ਪੰਜਾਬ ਨੂੰ ਸਲੱਮ ਤੋਂ ਮੁਕਤ ਕਰਨਾ ਹੈ ਅਤੇ ਸਲੱਮ ਨਾਗਰਿਕਾਂ ਨੁੰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਲਕਾਨਾ ਹੱਕ ਸਰਟੀਫਿਕੇਟ ਰਿਹਾਇਸ਼ੀ ਪਤੇ ਦੇ ਸਬੂਤ ਵਜੋਂ ਮੰਨਣਯੋਗ ਹੋਵੇਗਾ ਅਤੇ ਲਾਭਪਾਤਰੀ ਕਿਸੇ ਵਿੱਤੀ ਸੰਸਥਾ ਪਾਸੋਂ ਘਰ ਕਰਜਾ ਲੈਣ ਦੇ ਮੰਤਵ ਨਾਲ ਇਸ ਨੂੰ ਗਿਰਵੀ ਵੀ ਰੱਖ ਸਕਣਗੇ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੁਹਾਨੂੰ ਇਹ ਦਿਵਾਲੀ ਦਾ ਤੋਹਫਾ ਭੇਂਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਲੱਮ ਏਰੀਆ ਉਪਰ 12 ਲੱਖ ਰੁਪਏ ਖਰਚ ਕੇ ਨਵੀਂ ਸੜਕ ਵੀ ਬਣਾਈ ਜਾਵੇਗੀ ਅਤੇ ਉਕਤ ਜਗ੍ਹਾ ਤੇ 20 ਲੱਖ  ਰੁਪਏ ਨਾਲ ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਕੀ ਨਾਨ ਸਲੱਮ ਏਰੀਆ ਦੀ ਤਰ੍ਹਾਂ ਇਨ੍ਹਾਂ ਨੂੰ ਵੀ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Also Read: ਵਪਾਰੀਆਂ ਲਈ ਖੁਸ਼ਖਬਰੀ, ਦੀਵਾਲੀ 'ਤੇ 'ਆਪ' ਸਰਕਾਰ ਸ਼ੁਰੂ ਕਰੇਗੀ 'ਦਿੱਲੀ ਬਾਜ਼ਾਰ' ਪੋਰਟਲ

ਸ੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਰਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਇਕ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਹੁਣ ਪੰਜਾਬ ਸਾਰੇ ਦੇਸ਼ ਵਿੱਚੋਂ ਸਸਤੀ ਬਿਜਲੀ ਮੁਹੱਈਆ  ਕਰਨ ਵਾਲੇ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਲੋਕਾਂ ਨੂੰ ਘਰੇਲੂ ਵਰਤਣ ਲਈ ਮਿਲਣ ਵਾਲੇ ਸਾਫ ਪਾਣੀ ਦੇ ਬਿੱਲਾਂ ਨੂੰ 50 ਰੁਪਏ ਨਾਮਾਤਰ ਰਾਸ਼ੀ ਦਾ ਭੁਗਤਾਨ ਕਰਕੇ ਲੋਕਾਂ ਦੇ ਹਿੱਤ ਵਿੱਚ ਫੈਸਲਾ ਕੀਤਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ 40 ਹਜ਼ਾਰ ਦੇ ਕਰੀਬ ਵਾਪਰੀਆਂ ਦਾ ਵੈਟ ਟੈਕਸ ਮੁਆਫ ਵੀ ਕੀਤਾ ਹੈ ਜੋ ਵਪਾਰੀ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਸੇਰਾ ਯੋਜਨਾ ਤਹਿਤ ਜੇਕਰ ਕੋਈ ਲਾਭਪਾਤਰੀ ਰਹਿ ਗਿਆ ਹੈ ਤਾਂ ਉਹ ਤੁੰਰਤ ਕਾਗਜਾਤ ਭਰ ਕੇ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

Also Read: 'ਮਿਸਾਲ' ਬਣਿਆ 14 ਸਾਲਾ ਬੱਚਾ, ਮਰਦਾ-ਮਰਦਾ ਵੀ 6 ਲੋਕਾਂ ਨੂੰ ਦੇ ਗਿਆ ਨਵੀਂ ਜ਼ਿੰਦਗੀ

ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਰੋਜਾਨਾ ਲੋਕ ਹਿੱਤ ਵਿੱਚ ਵੱਡੇ ਫੈਸਲੇ ਲੇੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜੁਰਗਾਂ ਦੀਆਂ ਪੈਨਸ਼ਨਾਂ ਨੂੰ ਵੀ ਦੁਗਣਾ ਕਰ ਦਿੱਤਾ ਗਿਆ ਹੈ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰ: 71 ਅਧੀਨ ਹੀ 65 ਕਿੱਲੇ ਨੂੰ ਜਾਂਦੀ ਸੜਕ ਜੋ ਕਿ ਪਿਛਲੇ ਕਈ ਸਾਲਾਂ ਤੋਂ ਨਹੀਂ ਬਣਾਈ ਗਈ ਨੂੰ 1 ਕਰੋੜ 75 ਲੱਖ ਰੁਪਏ ਦੇ ਨਾਲ ਬਣਾਇਆ ਜਾਵੇਗਾ ਅਤੇ ਜਿਸ ਦਾ ਕੰਮ ਵੀ ਅਗਲੇ ਹਫਤੇ ਤੱਕ ਸ਼ੁਰੁੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ 90 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਇਕ ਮਹੀਨੇ ਦੇ ਅੰਦਰਅੰਦਰ ਪੂਰੇ ਕਰ ਦਿੱਤੇ ਜ ਾਣਗੇ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਵੀ ਕਾਂਗਰਸ ਬਹੁਮੱਤ ਨਾਲ ਆਪਣੀ ਸਰਕਾਰ ਬਣਾਏਗੀ।

Also Read: ਪੰਜਾਬੀ ਸਿੰਗਰ ਬਾਦਸ਼ਾਹ ਦੀਆਂ ਵਧੀਆਂ ਮੁਸ਼ਕਲਾਂ, 'Pani Pani' ਗਾਣੇ ਨੂੰ ਲੈ ਕੇ ਨੋਟਿਸ ਜਾਰੀ

ਇਸ ਮੌਕੇ ਬੋਲਦਿਆਂ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅ੍ਰੰਮਿਤਸਰ ਨੇ ਕਿਹਾ ਕਿ ਅੱਜ  ਬਹੁਤ ਹੀ ਖੁਸ਼ੀਆਂ ਵਾਲਾ ਦਿਨ ਹੈ ਅਤੇ ਇਨ੍ਹਾਂ ਪਰਿਵਾਰਾਂ ਲਈ ਅੱਜ ਹੀ ਦੀਵਾਲੀ ਹੈ ਜਿੰਨਾਂ ਨੂੰ ਸਰਕਾਰ ਵੱਲੋਂ ਅੱਜ ਜਮੀਨਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ। ਇਸ ਮੌਕੇ ਕਮਿਸ਼ਨਰ ਨਗਰ ਨਿਗਮ  ਸ੍ਰ ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਸਕੀਮ ਵਿੱਚ ਸਰਕਾਰ ਵੱਲੋਂ ਪ੍ਰਮਾਣ ਸ਼ੁਦਾ ਦਸਤਵਾਜੇ  ਜਿਵੇਂ ਅਧਾਰ ਕਾਰਡ, ਵੋਟਰ ਕਾਰਡ, ਰਾਸਨ ਕਾਰਡ, ਸਮਾਰਟ ਕਾਰਡ ਆਦਿ ਲੋੜੀਂਦੇ ਹਨ ਅਤੇ ਹਰੇਕ ਲਾਭਪਾਤਰੀ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜਮੀਨਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ।

ਇਸ ਮੌਕੇ ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਹਰਦੀਪ ਸਿੰਘ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਲਖਵਿੰਦਰ ਸਿੰਘ, ਕੌਂਸਲਰ ਸੁਰਿੰਦਰ ਛਿੰਦਾ, ਸਰਬਜੀਤ ਸਿੰਘ ਲਾਟੀ, ਪਰਮਜੀਤ ਸਿੰਘ ਚੋਪੜਾ, ਸ੍ਰੀ ਰਮਨ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

In The Market