LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, ਡਾਕਟਰਾਂ ਦੀ ਸਰਕਾਰ ਖਿਲਾਫ਼ ਹੜਤਾਲ

docotoere

ਚੰਡੀਗੜ੍ਹ: ਇਨ੍ਹੀਂ ਦਿਨੀਂ, ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ ਜਾਂ ਜਿਵੇਂ ਕੱਚੇ ਕਰਮਚਾਰੀ ਪੰਜਾਬ ਵਿੱਚ ਹਰ ਪਾਸੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਇਸੇ ਤਰਾਂ ਡਾਕਟਰ (Doctors) ਛੇਵੇਂ ਤਨਖਾਹ ਕਮਿਸ਼ਨ (6th  Pay Commission) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਚਲੇ ਗਏ ਹਨ।

ਕਿਹਾ ਜਾ ਰਿਹਾ ਹੈ ਕਿ ਦਿਨ ਵਿਚ ਦੋ ਘੰਟੇ ਹੜਤਾਲ ਕੀਤੀ ਜਾਵੇਗੀ, ਐਮਰਜੈਂਸੀ ਸੇਵਾ ਬਹਾਲ ਕੀਤੀ ਜਾਵੇਗੀ ਅਤੇ ਜਦੋਂ ਤਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤਕ ਸਾਡੀ  (Doctors strike) ਹੜਤਾਲ ਜਾਰੀ ਰਹੇਗੀ।

Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ

ਇਸ ਦੇ ਚਲਦੇ ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਪੇਅ ਕਮਿਸ਼ਨ ਵਿਚ ਪੰਜਾਬ ਭਰ ਦੇ ਡਾਕਟਰਾਂ ਦੀ ਤਨਖ਼ਾਹ ਵਿਚ ਕਟੌਤੀ ਕਰਨ ਦੇ ਵਿਰੋਧ ਅਤੇ ਮੰਗਾਂ ਨੂੰ ਮੰਨਵਾਉਣ ਲਈ ਪੀ.ਸੀ.ਐਮ.ਐੱਸ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਡਾਕਟਰਾਂ ਵਲੋਂ ਇਕ ਰੋਜ਼ਾ ਹੜਤਾਲ ਕਰ ਕੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਠੱਪ ਰੱਖੀਆਂ ਗਈਆਂ ਹਨ।

ਸੇਵਾਵਾਂ ਠੱਪ ਹੋਣ ਕਰਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਉਹਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਪੰਜਾਬ ਭਰ ਦੇ ਡਾਕਟਰਾਂ ਨੇ ਡਿਊਟੀ ਨਿਭਾਈ ਅਤੇ ਕਈ ਡਾਕਟਰ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਡਾਕਟਰਾਂ ਨੂੰ ਇਨਾਮ ਦੇਣ ਦੀ ਬਜਾਏ ਉਲਟਾ ਕੁਝ ਦਿਨ ਪਹਿਲਾਂ ਲਾਗੂ ਕੀਤੀ ਪੇਅ ਕਮਿਸ਼ਨ ਵਿਚ ਡਾਕਟਰਾਂ ਦੀਆਂ ਤਨਖ਼ਾਹਾਂ ਘਟਾ ਦਿੱਤੀਆਂ ਹਨ।

Read this: Petrol and diesel prices: ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਲੋਕ ਹੋਏ ਔਖੇ

In The Market