ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡੇ ਦੇ ਦੌਰੇ ਤੇ ਹਨ । ਇਸ ਦੌਰਾਨ ਮੁੱਖ ਮੰਤਰੀ ਕਪਾਹ ਦੀ ਫਸਲ ਤੇ ਗੁਲਾਬੀ ਕੀੜਿਆਂ ਦੇ ਹਮਲੇ ਦਾ ਜਾਇਜ਼ਾ ਲੈਣਗੇ। ਤੁਹਾਨੂੰ ਦੱਸ ਦੇਈਏ ਕਿ,ਪੰਜਾਬ ਦੇ ਮਾਲਵੇ ਖੇਤਰ ਵਿੱਚ ਫਸਲਾਂ ਤੇ ਗੁਲਾਬੀ ਕੀੜਿਆਂ ਦੇ ਹਮਲੇ ਦੇ ਮੱਦੇਨਜ਼ਰ , ਸਰਕਾਰ ਨੇ ਇਸ ਕੀੜੇ ਨੂੰ ਖਤਮ ਕਰਨ ਲਈ ਬਠਿੰਡਾ ਅਤੇ ਮਾਨਸਾ ਵਿੱਚ ਮੁਫਤ ਕੀਟਨਾਸ਼ਕ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ । ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਹੁਕਮ ਮਾਲਵੇ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਦਿੱਤੇ ਹਨ ।
Also Read : ਸਿੱਧੂ ਨੂੰ ਦੇਸ਼ਧ੍ਰੋਹੀ ਕਹਿਣ 'ਤੇ ਰਵਨੀਤ ਬਿੱਟੂ ਨੇ ਕੈਪਟਨ ਨੂੰ ਦਿੱਤਾ ਜਵਾਬ
ਦੱਸਣਯੋਗ ਹੈ ਕਿ ਪੰਜਾਬ ਦਾ ਮਾਲਵਾ ਖੇਤਰ ਚਿੱਟੇ ਸੋਨੇ ਦੀ ਕਾਸ਼ਤ ਵਿੱਚ ਮੋਢੀ ਮੰਨਿਆ ਜਾਂਦਾ ਹੈ । ਇਸ ਵਾਰ ਰਾਜ ਸਰਕਾਰ ਨੂੰ ਇੱਥੇ ਗੁਲਾਬੀ ਕੀੜਿਆਂ( ਫਸਲੀ ਕੀੜੇ ) ਦੇ ਹਮਲੇ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ । ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਲਈ ਵਿਸ਼ੇਸ਼ ਗਾਰਦਾਵਰੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਮੁਆਵਜ਼ਾ ਦਿੱਤਾ ਜਾਵੇਗਾ ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर