LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਮੰਤਰੀ ਦੀ ਚਿਤਾਵਨੀ, ਉਲੰਘਣ 'ਤੇ ਹੋਵੇਗੀ ਕਾਰਵਾਈ

12a warning

ਚੰਡੀਗੜ੍ਹ: ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਤਾਜ਼ਾ ਹੁਕਮ ਜਾਰੀ ਕੀਤੇ ਹਨ। ਤਾਜ਼ਾ ਹੁਕਮਾਂ ਅਨੁਸਾਰ ਦੋ ਸਾਲ ਤਕ ਪ੍ਰਾਈਵੇਟ ਸਕੂਲ ਵਰਦੀਆਂ ਨਹੀਂ ਬਦਲ ਸਕਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ 'ਚ ਕਿਤਾਬਾਂ ਵਾਲੀਆਂ ਦੁਕਾਨਾਂ ਦੀ ਲਿਸਟ ਲਗਾਉਣੀ ਹੋਵੇਗੀ। ਨਾਲ ਹੀ ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਲੰਘਣਾ ਕਰਨ 'ਤੇ ਸਕੂਲ ਮਾਲਕ ਖਿਲਾਫ਼ ਕਾਰਵਾਈ ਹੋਵੇਗੀ।

Also Read: ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ 705 ਸ਼ਰਧਾਲੂ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਸਬੰਧੀ ਹਦਾਇਤਾਂ ਜਾਰੀ ਕਰ ਚੁੱਕੇ ਹਨ ਤੇ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਕਾਰਵਾਈ ਦੀ ਤਿਆਰੀ ਵੀ ਚੱਲ ਰਹੀ ਹੈ। ਮੋਹਾਲੀ ਦੇ 419 ਸਕੂਲਾਂ ਤੇ ਲੁਧਿਆਣਾ ਦੇ 1466 ਪ੍ਰਾਈਵੇਟ ਸਕੂਲਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ ਤੇ ਸਿੱਖਿਆ ਵਿਭਾਗ ਦੀ ਪੜਤਾਲੀਆ ਟੀਮ ਜਲਦ ਹੀ ਇੱਥੇ ਜਾ ਕੇ ਫੀਸਾਂ ਦੀ ਜਾਂਚ ਕਰੇਗੀ।

Also Read: ਲੁਧਿਆਣਾ 'ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)

ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਲਈ ਕਮੇਟੀਆਂ ਰੀਐਕਟਿਵ ਹੋਣਗੀਆਂ ਜਿਨ੍ਹਾਂ ਨੂੰ ਡੀਸੀਜ਼ ਹੈੱਡ ਕਰਨਗੇ। ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਨੂੰ ਖ਼ੁਦ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੌਨੀਟਰਿੰਗ ਕਰਨਗੇ।

In The Market