LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੋਣ ਮਨੋਰਥ ਪੱਤਰ ਦੀ ਹੋਣੀ ਚਾਹੀਦੀ ਹੈ ਕਾਨੂੰਨੀ ਗਾਰੰਟੀ: ਪ੍ਰਕਾਸ਼ ਸਿੰਘ ਬਾਦਲ

30n13

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਵਿਧਾਨ ਸਭਾ ਚੋਣਾਂ (Assembly elections) ਤੋਂ ਪਹਿਲਾਂ ਸਿਆਸੀ ਪਾਰਟੀਆਂ (Political parties) ਵੱਲੋਂ ਕੀਤੇ ਜਾ ਰਹੇ ਵਾਅਦਿਆਂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਚੋਣ ਮਨੋਰਥ ਪੱਤਰ (Election Manifesto) ਦੀ ਕਾਨੂੰਨੀ ਗਾਰੰਟੀ (Legal guarantee) ਹੋਣੀ ਚਾਹੀਦੀ ਹੈ। ਪ੍ਰਕਾਸ਼ ਸਿੰਘ ਬਾਦਲ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵੱਡੇ-ਵੱਡੇ ਵਾਅਦੇ ਕੀਤਾ ਜਾ ਰਹੇ ਹਨ ।

Also Read: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕੱਲਾ ਪੁੱਤ

ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਉਣ ਦੀ ਮੰਗ ਕਰਨੀ ਚਾਹੀਦੀ ਹੈ। ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਮੌਜੂਦਾ ਸਰਕਾਰ ਦੀ ਗੱਲ ਹੈ, ਕਾਂਗਰਸ ਨੂੰ ਫੋਕੇ ਵਾਅਦਿਆਂ ਨਾਲ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਨਹੀਂ ਬਣਾਉਣਾ ਚਾਹੀਦਾ। 

Also Read: ਕੀ RT-PCR ਟੈਸਟ Omicron Variant ਦਾ ਪਤਾ ਲਗਾ ਸਕਦਾ ਹੈ? ਜਾਣੋ WHO ਨੇ ਕੀ ਕਿਹਾ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਵਾਅਦਿਆਂ ਤੇ ਦਾਅਦਿਆਂ ਦੀ ਦੌੜ ਲੱਗੀ ਹੋਈ ਹੈ।ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਮੁਫ਼ਤ ਬਿਜਲੀ ਦੇ ਮਾਮਲੇ 'ਚ ਗਾਰੰਟੀਆਂ ਦਿੱਤੀਆਂ ਗਈਆਂ ਹਨ ਉਥੇ ਹੀ ਅਧਿਆਪਕਾਂ ਨੂੰ ਪੱਕੇ ਕਰਨ ਦੀ ਵੀ ਵਾਅਦਾ ਕੀਤਾ ਗਿਆ ਹੈ। ਦੂਜੇ ਪਾਸੇ ਚੰਨੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਹੀ 3 ਰੁਪਏ ਯੂਨਿਟ ਬਿਜਲੀ ਸਸਤੀ ਕਰਕੇ ਅਤੇ ਹੋਰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਮੁੜ ਸੱਤਾ 'ਚ ਆਉਣ ਦੀ ਕੋਸ਼ਿਸ਼ ਜਾਰੀ ਹੈ।

Also Read: Gangster Sukha Kahlon 'ਤੇ ਆਧਾਰਿਤ ਫਿਲਮ 'Shooter' ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

In The Market