LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਹੱਲਾਬੋਲ, 6ਵੇਂ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ

pantion

ਪਟਿਆਲਾ (ਇੰਟ.)- ਪੰਜਾਬ ਸਰਕਾਰ (Punjab Government) ਦੇ 6ਵੇਂ ਤਨਖਾਹ ਕਮਿਸ਼ਨ (6th Pay Commission) ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੇ ਵਿਰੋਧ ਅਤੇ ਹੋਰ ਮੰਗਾਂ ਪੂਰੀਆਂ ਕਰਵਾਉਣ ਲਈ 20 ਤੋਂ ਜ਼ਿਆਦਾ ਯੂਨੀਅਨਾਂ ਦੇ ਹਜ਼ਾਰਾਂ ਮੈਂਬਰਾਂ ਨੇ ਵੀਰਵਾਰ ਨੂੰ ਵਿਰੋਧ ਰੈਲੀ (protest Rally) ਕੀਤੀ। ਅਨਾਜ ਮੰਡੀ ਪਟਿਆਲਾ ਵਿਚ ਹੱਲਾਬੋਲ ਮਹਾਰੈਲੀ ਵਿਚ ਪੰਜਾਬ ਯੂ.ਟੀ. ਇੰਪਲਾਇਜ਼ (Punjab UT Employees) ਅਤੇ ਪੈਨਸ਼ਨਰਜ਼ ਸਾਂਝਾ ਫਰੰਟ (Pensioners Common Front) ਦੇ ਹਜ਼ਾਰਾਂ ਮੈਂਬਰ ਇਕੱਠੇ ਹੋਏ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

read this- ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਆਰ.ਟੀ.ਪੀ.ਸੀ.ਆਰ. ਰਿਪੋਰਟ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਵਿਚ ਬਦਲਾਅ ਕਰਨ, ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ 'ਤੇ ਰੈਗੂਲੇਟ ਕਰਵਾਉਣ, ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮਾਨ ਭੱਤਾ ਵਰਕਰਾਂ ਲਈ ਘੱਟੋ-ਘੱਟ ਤਨਖਾਹ ਕਾਨੂੰਨ ਲਾਗੂ ਕਰਵਾਉਮ, ਪੁਰਾਣੀ ਪੈਨਸ਼ਨ ਸਕੀਮ ਬਹਾਲ, ਮਹਿੰਗਾਈ ਭੱਤਿਆਂ ਦੀ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇਂਦਰੀ ਤਨਖਾਹ ਸਕੇਲ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਦੀਆਂ ਮੰਗਾਂ ਚੁੱਕੀਆਂ। ਉਨ੍ਹਾਂ ਨੇ ਕਿਹਾ ਕਿ ਮੁੜ ਵਸੇਬੇ ਦੇ ਨਾਂ 'ਤੇ ਵੱਖ-ਵੱਖ ਵਿਭਾਗਾਂ ਵਿਚ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਤੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ-ਪੈਨਸ਼ਨਰਜ਼ ਅਤੇ ਕੱਚੇ ਕੰਟ੍ਰੈਕਟ ਵਰਕਰਾਂ ਨੇ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਦਾ ਵੀ ਐਲਾਨ ਕੀਤਾ।

In The Market