LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨ

18a ssp

ਸੰਗਰੂਰ- ਪੰਜਾਬ 'ਚ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ ਐੱਸਐੱਸਪੀ ਨੇ ਵੱਡਾ ਐਲਾਨ ਕੀਤਾ ਹੈ। ਜ਼ਿਲ੍ਹਾ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਆਪਣੀ ਪਹਿਲੀ ਤਨਖ਼ਾਹ ਤੋਂ ਕਿਸਾਨਾਂ ਦੀਆਂ ਧੀਆਂ ਦੀ ਸਹਾਇਤਾ ਲਈ 51 ਹਜ਼ਾਰ ਰੁਪਏ ਦੀ ਆਰਥਿਕ ਮਦਦ ਕਰਨਗੇ। ਉਹ ਅਜਿਹੇ ਪੀੜਤ ਕਿਸਾਨ ਪਰਿਵਾਰਾਂ ਦੀਆਂ ਧੀਆਂ ਨੂੰ ਹਰ ਮਹੀਨੇ ਦੀ ਤਨਖਾਹ ਵਿੱਚੋਂ 21 ਹਜ਼ਾਰ ਦੀ ਰਾਸ਼ੀ ਦਿੰਦੇ ਰਹਿਣਗੇ, ਉਦੋਂ ਤੱਕ ਜਦੋਂ ਤੱਕ ਉਨ੍ਹਾਂ ਦੀ ਤਾਇਨਾਤੀ ਸੰਗਰੂਰ ਜ਼ਿਲ੍ਹੇ ਵਿੱਚ ਰਹੇਗੀ।

Also Read: ਰੂਪਨਗਰ 'ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ, 8 ਟਰੇਨਾਂ ਰੱਦ

 

ਦੋ ਉਦਯੋਗਪਤੀਆਂ ਨੂੰ ਪ੍ਰੇਰਨਾ ਮਿਲੀ
ਆਪਣੇ ਇਸ ਨੇਕ ਕਾਰਜ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਇਸ ਛੋਟੇ ਜਿਹੇ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਲੋਕ ਕਿਸਾਨਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ, ‘ਮੇਰੀ ਪਹਿਲਕਦਮੀ ਨੇ ਪੰਜਾਬ ਦੇ ਦੋ ਉਦਯੋਗਪਤੀਆਂ ਨੂੰ ਵੀ ਪ੍ਰੇਰਿਤ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੇ 21 ਲੱਖ ਰੁਪਏ ਦਾ ਯੋਗਦਾਨ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੂਜੇ ਪਾਸੇ ਇਕ ਹੋਰ ਨੇ ਧੂਰੀ ਦੇ 13 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਦਦ ਲਈ 26 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਸੰਗਰੂਰ ਦੇ ਐਸਐਸਪੀ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਸ ਸਾਲ ਕੋਈ ਫੀਸ ਨਹੀਂ ਦੇਣੀ ਪਵੇਗੀ।

 

 

ਹਰ ਕਿਸਾਨ ਖੁਸ਼ਹਾਲ ਨਹੀਂ ਹੁੰਦਾ
ਦੇਸ਼ ਵਿੱਚ ਸਭ ਤੋਂ ਵੱਧ ਕਣਕ ਦਾ ਉਤਪਾਦਨ ਕਰਨ ਵਾਲੇ ਪੰਜਾਬ ਵਿੱਚ ਸਾਰੇ ਕਿਸਾਨਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਇੱਥੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੇ ਅੰਕੜੇ ਵੀ ਬਹੁਤ ਹੈਰਾਨ ਕਰਨ ਵਾਲੇ ਹਨ। ਜੇਕਰ ਇਨ੍ਹਾਂ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਸੂਬੇ ਦੀ ਸਿਆਸਤ 'ਚ ਸੱਤਾ ਦਾ ਜਲਵਾ ਦਿਖਾਉਣ ਵਾਲੇ ਆਗੂਆਂ ਦੇ ਹਲਕਿਆਂ ਦੇ ਕਿਸਾਨ ਕਰਜ਼ੇ ਤੋਂ ਕਾਫੀ ਪ੍ਰੇਸ਼ਾਨ ਹਨ।

In The Market