LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਭਰ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ, ਜਮ ਕੇ ਕੀਤੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ

18o9

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਅਤੇ ਦਕੋਹਾ ਫਾਟਕ ਦੇ ਉੱਪਰ ਕਿਸਾਨਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਭਰ ਵਿਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Also Read: 8 ਮਹੀਨਿਆਂ ਬਾਅਦ ਦੇਸ਼ 'ਚ 14 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ, 166 ਲੋਕਾਂ ਦੀ ਹੋਈ ਮੌਤ

ਜਲੰਧਰ ਤੋਂ ਇਲਾਵਾ ਇਸ ਐਲਾਨ ਦੇ ਤਹਿਤ ਅੱਜ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਕੋਲ ਬਸਤੀ ਭੱਟੀਆ ਵਾਲੀ ਦੇ ਰੇਲਵੇ ਫਾਟਕ ’ਤੇ ਕਿਸਾਨਾਂ ਨੇ ਹਨੂਮਾਨਗੜ੍ਹ ਵੱਲ ਜਾ ਰਹੀ ਰੇਲ ਗੱਡੀ ਨੂੰ ਰੋਕ ਲਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਇਹ ਅੰਦੋਲਨ ਰੇਲਵੇ ਸਟੇਸ਼ਨ ਟਾਂਡਾ, ਚੌਲਾਂਗ ਅਤੇ ਦਾਰਾਪੁਰ ਫਾਟਕ ਟਾਂਡਾ 'ਤੇ ਵੀ ਹੋ ਰਿਹਾ ਹੈ ਅਤੇ ਜੋ ਸ਼ਾਮ 4 ਵਜੇ ਤੱਕ ਚੱਲੇਗਾ। ਇਨ੍ਹਾਂ ਅੰਦੋਲਨਾਂ ਲਈ ਵੱਡੀ ਗਿਣਤੀ ਵਿੱਚ ਕਿਸਾਨ ਰੇਲਵੇ ਟਰੈਕ 'ਤੇ ਆਉਣੇ ਸ਼ੁਰੂ ਹੋ ਗਏ ਹਨ। ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਆਗੂਆਂ ਅਮਰਜੀਤ ਸਿੰਘ ਰੜਾ, ਦਿਲਬਾਗ ਸਿੰਘ, ਜੈ ਰਾਮ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਸੰਧੂ, ਪ੍ਰਭਜੋਤ ਸਿੰਘ ਸੈਂਡੀ, ਹਰਨੇਕ ਸਿੰਘ, ਬਲਜੀਤ ਸਿੰਘ ਦੀ ਅਗਵਾਈ ਵਿੱਚ   ਪ੍ਰਧਾਨ ਹਰਪਾਲ ਸਿੰਘ ਸੰਘਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਰੇਲਵੇ ਸਟੇਸ਼ਨ 'ਤੇ ਸਵੇਰੇ 10 ਵਜੇ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ। 

Also Read: ਸਿੰਘੂ ਕਤਲ ਮਾਮਲੇ 'ਤੇ ਨਿਹੰਗ ਜਥੇਬੰਦੀਆਂ ਦਾ ਵੱਡਾ ਬਿਆਨ, ਕਿਹਾ-'ਜਾਣਬੁੱਝ ਕੀਤਾ ਜਾ ਰਿਹਾ ਬਦਨਾਮ'

ਦੱਸ ਦਈਏ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਲਖੀਮਪੁਰ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਭਾਜਪਾ ਆਗੂ ਅਹੁਦੇ ਤੋਂ ਅਸਤੀਫਾ ਦੇਵੇ ਤੇ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇ।

Also Read: ਰਣਜੀਤ ਕਤਲ ਕੇਸ: ਡੇਰਾਮੁਖੀ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ਬਾਰੇ ਫੈਸਲਾ ਅੱਜ, ਪੰਚਕੂਲਾ 'ਚ ਧਾਰਾ-144 ਲਾਗੂ

 

In The Market