LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਨੇ ਕੀਤਾ ਲੁਧਿਆਣਾ-ਚੰਡੀਗੜ੍ਹ ਕੀਤਾ ਜਾਮ, ਧਰਨਾ ਲਗਾ ਕਰ ਰਹੇ ਇਹ ਮੰਗ

farmers ludhiana

ਸਮਰਾਲਾ (ਇੰਟ.)- ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਕੋਟਲਾ ਸ਼ਮਸ਼ਪੁਰ ਤੋਂ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰਬਰ ਪੰਜ 'ਤੇ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਨੇ ਸੜਕ ਦੇ ਵਿਚਕਾਰ ਟਰੈਕਟਰ ਲਗਾ ਕੇ ਜਾਮ ਲਗਾ ਦਿੱਤਾ ਹੈ। ਜਿਸ ਕਾਰਨ ਜਾਮ ਦੇ ਵਿੱਚ ਰਾਹਗੀਰ ਫਸ ਚੁੱਕੇ ਹਨ ਅਤੇ ਕਾਫ਼ੀ ਪਰੇਸ਼ਾਨ ਹੋ ਰਹੇ ਹਨ। ਜਾਮ ਲਗਾ ਕੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਬੋਰਡ ਵੱਲੋਂ ਉਨ੍ਹਾਂ ਨੂੰ ਝੋਨਾ ਲਗਾਉਣ ਦੇ ਲਈ ਪੂਰਾ ਸਮਾਂ ਬਿਜਲੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Read this- ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ, ਚੋਣਾਂ 'ਚ ਹਾਸਲ ਕੀਤੀ ਵੱਡੀ ਜਿੱਤ

ਕਿਸਾਨਾਂ ਨੇ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਅਤੇ ਬਿਜਲੀ ਬੋਰਡ ਨੂੰ ਕਈ ਵਾਰੀ ਗੁਹਾਰ ਲਗਾ ਚੁੱਕੇ ਹਨ ਪ੍ਰੰਤੂ ਜਦੋਂ ਉਨ੍ਹਾਂ ਦੀ ਗੱਲਬਾਤ ਕਿਸੇ ਨੇ ਨਹੀਂ ਸੁਣੀ ਤਾਂ ਉਨ੍ਹਾਂ ਨੇ ਜਾਮ ਲਗਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਜਾਮ ਉਦੋਂ ਤਕ ਰਹੇਗਾ ਜਦੋਂ ਤੱਕ ਬਿਜਲੀ ਬੋਰਡ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਲਈ 8 ਘੰਟੇ ਬਿਜਲੀ ਨਹੀਂ ਦੇਵੇਗਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਜਾਮ ਵਿਚ ਕਾਫੀ ਵਾਹਨ ਵੀ ਫਸੇ ਹੋਏ ਹਨ ਜੋ ਅੱਤ ਦੀ ਗਰਮੀ ਦੇ ਵਿੱਚ ਪ੍ਰੇਸ਼ਾਨ ਹੋ ਰਹੇ ਹਨ।ਵੱਡੀ ਹੈਰਾਨੀ ਦੀ ਗੱਲ ਹੈ ਕਿ ਇਸ ਜਾਮ ਨੂੰ ਖੁਲ੍ਹਵਾਉਣ ਲਈ ਹਾਲੇ ਤੱਕ ਮੌਕੇ 'ਤੇ ਕੋਈ ਵੀ ਪੁਲਸ ਪ੍ਰਸ਼ਾਸਨ ਬਿਜਲੀ ਬੋਰਡ ਦੇ ਅਧਿਕਾਰੀ ਨਹੀਂ ਪਹੁੰਚੇ।

In The Market