ਫ਼ਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਇੱਕ ਮੁਹਿੰਮ ਚਲਾਈ ਹੋਈ ਹੈ ਜਿਸ ਨੂੰ ਲੈਕੇ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਕਈ ਵਾਹਨਾਂ ਦੀ ਚੈਕਿੰਗ ਦੌਰਾਨ ਘਾਟ ਪਾਏ ਜਾਣ ਉੱਤੇ ਕਾਰਵਾਈ ਵੀ ਕੀਤੀ।
ਹੁਲੜਬਾਜ਼ੀ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾ
ਇਸ ਬਾਰੇ ਪੁਲਿਸ ਅਧਿਕਾਰੀ ਰਣਧੀਰ ਕੁਮਾਰ ਦਾ ਕਹਿਣਾ ਹੈ ਕਿ ਅਸੀਂ ਸ਼ਹਿਰ ਵਾਸੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਹੁਲੜਬਾਜ਼ੀ ਕਰਨ ਵਾਲੇ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਸ਼ਹਿਰ ਵਿੱਚ ਜ਼ੁਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ
ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜੇਕਰ ਕੋਈ ਵੀ ਸ਼ੁੱਕੀ ਵਿਅਕਤੀ ਜਾਂ ਚੀਜ਼ ਦਿਖਾਈ ਦਿੰਦੀ ਹੈ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਸ਼ਹਿਰ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਦਾ ਸਹਿਯੋਗ ਦੇਣ।
ਨਸ਼ਾ ਤਸਕਰਾਂ ਨੂੰ ਚਿਤਾਵਨੀ
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਪੂਰੀ ਤਨਦੇਹੀ ਨਾਲ ਪੁਲਿਸ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।