LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਲਈ ਪੰਜਾਹ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

6j covid

ਚੰਡੀਗੜ੍ਹ : ਕੋਰੋਨਾ ਵਾਇਰਸ (Corona Virus) ਪੂਰੇ ਦੇਸ਼ ਵਿਚ ਫਿਰ ਤੋਂ ਕਹਿਰ ਵਰ੍ਹਾ ਰਿਹਾ ਹੈ, ਜਿਸ ਕਾਰਣ ਸੂਬਾ ਸਰਕਾਰਾਂ (State Government) ਵਲੋਂ ਨਾਈਟ ਕਰਫਿਊ (Night Curfew) ਅਤੇ ਕਈ ਹੋਰ ਤਰ੍ਹਾਂ ਦੀਆਂ ਪਾਬੰਦੀਆਂ (Guidelines) ਲਾਗੂ ਕਰ ਦਿੱਤੀਆਂ ਹਨ ਤਾਂ ਜੋ ਕੋਰੋਨਾ ਵਾਇਰਸ (Corona Virus) ਨੂੰ ਵੱਧਣ ਤੋਂ ਪਹਿਲਾਂ ਹੀ ਨੱਥ ਪਾਈ ਜਾ ਸਕੇ। ਇਸ ਦੇ ਬਾਵਜੂਦ ਕੋਰੋਨਾ ਵਾਇਰਸ (Corona Virus) ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ (New Variant Omicron) ਦੇ ਵੀ ਕੇਸ ਸਾਹਮਣੇ ਆ ਰਹੇ ਹਨ। Also Read : ਲੀਕ ਹੋਇਆ ਏਅਰਲਾਈਨ ਦਾ ਦਸਤਾਵੇਜ਼, ਪਤਾ ਲੱਗਾ ਜਹਾਜ਼ ਉਡਾਉਣਾ ਭੁੱਲ ਰਹੇ ਪਾਇਲਟ

ਪੰਜਾਬ 'ਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਿਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀਬੇਨਤੀਆਂ) ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਵਾਈਆਂ ਜਾਣ। ਦੱਸਣਯੋਗ ਹੈ ਕਿ ਪੰਜਾਬ ਵਿਚ ਲੰਘੇ ਦਿਨ 1811 ਮਾਮਲੇ ਸਾਹਮਣੇ ਆਏ ਹਨ। 

In The Market