LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਕਿਸਾਨਾਂ ਦੀ ਕਚਿਹਰੀ': ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ

10s news

ਚੰਡੀਗੜ੍ਹ: ਪੰਜਾਬ ਚੱਲ ਰਹੇ ਮੌਜੂਦਾ ਹਲਾਤਾਂ ਉੱਤੇ ਸੰਯੁਕਤ ਕਿਸਾਨ ਵਲੋਂ ਸਿਆਸੀ ਪਾਰਟੀਆਂ ਨੂੰ ਮੁਲਾਕਾਤ ਲਈ ਸੱਦਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਮੈਂਬਰਾਂ ਦੀ ਮੁਲਾਕਾਤ ਸੈਕਟਰ-36 ਕਨਵੈਸ਼ਨ ਸੈਂਟਰ ਵਿਚ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਵਫਦ ਨੂੰ ਸਮਾਂ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ।

ਪੜੋ ਹੋਰ ਖਬਰਾਂ: ਪੰਜਾਬ CM ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਫੈਸਲਿਆਂ ਲਈ ਬਣਾਈ 4 ਮੈਂਬਰੀ ਕਮੇਟੀ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫਦ 11-12 ਵਜੇ ਤੱਕ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰੇਗਾ ਇਸ ਤੋਂ ਬਾਅਦ ਕਾਂਗਰਸ ਦਾ ਵਫਦ 12 ਤੋਂ 12:30 ਤੱਕ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰੇਗਾ ਤੇ ਸਭ ਤੋਂ ਅਖੀਰ 12:30 ਵਜੇ ਆਮ ਆਦਮੀ ਪਾਰਟੀ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਹੈ।  

ਪੜੋ ਹੋਰ ਖਬਰਾਂ: ਸਿਸਵਾਂ ਫਾਰਮ ਵੱਲ ਰੋਡਵੇਜ਼ ਮੁਲਾਜ਼ਮਾਂ ਦਾ ਕੂਚ, CM ਰਿਹਾਇਸ਼ ਦਾ ਕਰਨਗੇ ਘੇਰਾਓ

ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਜਦੋਂ ਤੱਕ ਪੰਜਾਬ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੁੰਦੀਆਂ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੁੰਦੀ, ਉਦੋਂ ਤੱਕ ਕੋਈ ਵੀ ਸਿਆਸੀ ਪਾਰਟੀ ਪੰਜਾਬ ਵਿਚ ਚੋਣ ਰੈਲੀ ਜਾਂ ਰਾਜਨੀਤਿਕ ਪ੍ਰੋਗਰਾਮ ਨਾ ਕਰੇ।

ਪੜੋ ਹੋਰ ਖਬਰਾਂ: US 'ਚ ਸਕੂਲ ਖੋਲਣ ਸਾਰ ਕੋਰੋਨਾ ਦਾ ਕਹਿਰ, ਇਕ ਹਫਤੇ 'ਚ 2.5 ਲੱਖ ਤੋਂ ਵਧੇਰੇ ਬੱਚੇ ਨਿਕਲੇ ਕੋਰੋਨਾ ਪਾਜ਼ੇਟਿਵ

ਸੰਯੁਕਤ ਕਿਸਾਨ ਮੋਰਚਾ ਦਾ ਮੰਨਣਾ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਪ੍ਰੋਗਰਾਮਾਂ ਦੇ ਕਾਰਨ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੀ ਸੰਖਿਆ ਘੱਟ ਰਹੀ ਹੈ ਅਤੇ ਵੱਖ-ਵੱਖ ਪ੍ਰੋਗਰਾਮਾਂ ਦੇ ਕਾਰਨ ਬਹੁਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਨਹੀਂ ਹੋ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਿਕ ਮੁੱਦਿਆਂ ਦੇ ਸੰਬੰਧ ਵਿਚ ਕਿਸਾਨ ਜਥੇਬੰਦੀਆਂ ਵੱਖ-ਵੱਖ ਪਾਰਟੀਆਂ ਦੇ ਪ੍ਰਤੀਨਿਧਾਂ ਤੋਂ ਸਵਾਲ ਅਤੇ ਜਵਾਬ ਪੁੱਛਣਗੀਆਂ।

In The Market