LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮ

9m mour mandi

ਚੰਡੀਗੜ੍ਹ- 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੇ ਪੰਜ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਦਾਇਰ ਅਰਜ਼ੀ 'ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਦੀ ਜਾਂਚ ਅਤੇ ਕੀਤੀ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ।

Also Read: ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਸ਼ਰਾਈਨ ਬੋਰਡ ਵਲੋਂ ਚੇਤਾਵਨੀ ਜਾਰੀ

ਗੁਰਜੀਤ ਸਿੰਘ ਪਾਤੜਾਂ ਨੇ ਐਡਵੋਕੇਟ ਮਹਿੰਦਰ ਜੋਸ਼ੀ ਰਾਹੀਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਦੇ ਹੁਕਮਾਂ 'ਤੇ ਐੱਸਆਈਟੀ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। 2019 ਵਿੱਚ ਹਾਈਕੋਰਟ ਨੇ ਐੱਸਆਈਟੀ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਸਰਕਾਰ ਨੂੰ ਨਵੀਂ ਐੱਸਆਈਟੀ ਗਠਿਤ ਕਰਨ ਦਾ ਹੁਕਮ ਦਿੱਤਾ ਸੀ। ਸਤੰਬਰ 2020 ਵਿੱਚ ਹਾਈਕੋਰਟ ਨੇ ਐੱਸਆਈਟੀ ਨੂੰ ਦੋ ਹਫ਼ਤਿਆਂ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ। ਦੋ ਸਾਲ ਬਾਅਦ ਵੀ ਹੁਕਮਾਂ ਦੀ ਪਾਲਣਾ ਨਹੀਂ ਹੋਈ। ਉਦੋਂ ਤੋਂ ਲਗਾਤਾਰ ਸੁਣਵਾਈ ਚੱਲ ਰਹੀ ਹੈ ਪਰ ਪੁਲਿਸ ਅਜੇ ਤੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।

Also Read: ਖੇਮਕਰਨ 'ਚ ਵੱਡੀ ਵਾਰਦਾਤ: ਪਤੀ ਨੇ ਸਿਰ 'ਚ ਘੋਟਣਾ ਮਾਰ ਕੀਤਾ ਪਤਨੀ ਦਾ ਕਤਲ 

ਹਾਈਕੋਰਟ ਨੂੰ ਦੱਸਿਆ ਗਿਆ ਕਿ ਇਹ ਮਾਮਲਾ ਡੇਰੇ ਨਾਲ ਸਬੰਧਤ ਹੈ ਕਿਉਂਕਿ ਹਮਲੇ ਵਿੱਚ ਵਰਤੀ ਗਈ ਕਾਰ ਉੱਥੇ ਹੀ ਤਿਆਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪਟੀਸ਼ਨਰ ਨੇ ਐੱਨਆਈਏ ਤੋਂ ਜਾਂਚ ਦੀ ਮੰਗ ਕੀਤੀ ਸੀ। ਉਦੋਂ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਜਾਂਚ ਜਲਦੀ ਮੁਕੰਮਲ ਕਰ ਲਈ ਜਾਵੇਗੀ ਅਤੇ ਹਾਈਕੋਰਟ ਨੇ ਜਾਂਚ ਐੱਨਆਈਏ ਨੂੰ ਨਹੀਂ ਸੌਂਪੀ ਸੀ। ਹੁਣ ਹਾਈਕੋਰਟ ਨੇ ਪੁਲਿਸ ਤੋਂ ਹੁਣ ਤੱਕ ਦੀ ਜਾਂਚ ਅਤੇ ਕਾਰਵਾਈ ਨਾਲ ਸਬੰਧਤ ਸਟੇਟਸ ਰਿਪੋਰਟ ਤਲਬ ਕੀਤੀ ਹੈ।

In The Market