LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਹਿਰਾ ਮੁਹੱਬਤ ਦੀ ਰੇਲਵੇ ਲਾਈਨ 'ਤੇ ਲੱਗੇ ਖਾਲਿਸਤਾਨ ਦੇ ਝੰਡੇ

bath 14

ਬਠਿੰਡਾ: ਪੰਜਾਬ ਵਿੱਚ ਖਾਲਿਸਤਾਨ ਦੇ ਪੋਸਟਰ ਜਾਂ ਫਲੈਗ ਲੱਗਣ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਹੁਣ ਬਠਿੰਡਾ ਦੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟ ਨੂੰ ਜਾਂਦੀ  ਰੇਲਵੇ ਲਾਈਨ ਉੱਤੇ ਖਾਲਿਸਤਾਨ ਦੇ ਝੰਡੇ ਲਗਾਏ ਹਨ। ਖਾਲਿਸਤਾਨ ਦੇ ਝੰਡੇ ਦੇਖਣ ਤੋਂ ਬਾਅਦ ਰੇਲਵੇ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਵਿਅਕਤੀ ਨੇ ਲਗਾਏ ਹਨ।

ਗੁਰਪਤਵੰਤ ਪੰਨੂੰ ਨੇ ਵੀਡੀਓ ਕੀਤੀ ਜਾਰੀ 

ਅੰਮ੍ਰਿਤਸਰ ਵਿਖੇ ਹੋਣ ਵਾਲੇ G20 ਸੰਮੇਲਨ ਤੋਂ ਪਹਿਲਾਂ  ਸਿੱਖਸ ਫੋਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਦੀ ਇਕ ਵੀਡੀਓ ਸਾਹਮਣੇ ਆਈ ਹੈ।।ਉਨ੍ਹਾਂ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸਿੱਖਸ ਫੋਰ ਜਸਟਿਸ ਵੱਲੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ (ਲਹਿਰਾ ਮੁਹੱਬਤ) ਬੰਦ ਕਰਵਾਉਣ ਲਈ ਰੇਲ ਰੋਕੋ ਦਾ ਸੱਦਾ ਹੈ।

15 ਤੋਂ 19 ਮਾਰਚ ਤੱਕ ਰੇਲ ਰੋਕੋ ਦਾ ਸੱਦਾ

ਗੁਰਪਤਵੰਤ ਪੰਨੂੰ ਨੇ ਥਰਮਲ ਪਲਾਂਟ ਦੀਆਂ ਕੰਧਾਂ ਉੱਤੇ “ਪੰਜਾਬ, ਭਾਰਤ ਦਾ ਹਿੱਸਾ ਨਹੀਂ”, “ਹਿੰਦੁਸਤਾਨ ਮੁਰਦਾਬਾਦ” ਦੇ ਲਗਾਏ ਛਾਪਿਆਂ ਦੀ ਵੀ ਜ਼ਿੰਮੇਵਾਰੀ ਲਈ। ਉਨ੍ਹਾਂ ਨੇ ਕਿਹਾ ਕਿ, "G20 ਬੈਠਕ 15 ਤੋਂ 19 ਮਾਰਚ ਤੱਕ ਰੇਲ ਰੋਕੋ ਦਾ ਸੱਦਾ ਹੈ, ਜੇ ਕੋਈ ਅਣਸੁਖਾਂਵੀ ਘਟਨਾ ਵਾਪਰ ਦੀ ਹੈ, ਤਾਂ ਉਸ ਦੀ ਜ਼ਿੰਮੇਵਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਵੇਗੀ।”

ਅੰਮ੍ਰਿਤਸਰ ਵਿੱਚ ਵੀ ਖਾਲਿਸਤਾਨ ਦੇ ਲੱਗੇ ਸਨ ਪੋਸਟਰ 
ਬੀਤੇ ਦਿਨੀਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਵਿੱਚ ਸਾਹਿਮ ਦਾ ਮਾਹੌਲ ਸੀ। ਅੰਮ੍ਰਿਤਸਰ ਤੋਂ ਪਹਿਲਾਂ ਜਲੰਧਰ ਸ਼ਹਿਰ ਦੇ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਏ ਸਨ। ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਬੈਨਰ ਜਾਂ ਪੋਸਟਰ ਲਗਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।

ਘਟਨਾਵਾਂ ਸੁਰੱਖਿਆ ਦੇ ਦਾਅਵਿਆਂ ਨੂੰ ਨਿਕਾਰਦੇ

ਪੰਜਾਬ ਵਿੱਚ ਅਜਿਹੀ ਘਟਨਾਵਾਂ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੰਦੀ ਹੈ। ਇਕ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।

ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋ ਆਉਣ ਵਾਲੇ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ !

In The Market