LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਕਿਸਤਾਨ 'ਚ ਸਿੱਖ ਕੁੜੀ ਦਾ ਜ਼ਬਰਦਸਤੀ ਵਿਆਹ, ਐੱਸ.ਜੀ.ਪੀ.ਸੀ. ਨੇ ਕੀਤੀ ਨਿੰਦਿਆ ਤੇ ਕੀਤੀ ਇਨਸਾਫ ਦੀ ਮੰਗ 

22 aug dhami

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਅੰਮ੍ਰਿਤਸਰ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰਕੇ ਜਬਰੀ ਵਿਆਹ ਕਰਵਾਉਣ ਦੀ ਸਖ਼ਤ ਨਿੰਦਿਆ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਵਫ਼ਦ ਭੇਜ ਕੇ ਪਰਿਵਾਰ ਅਤੇ ਪਾਕਿ ਸਰਕਾਰ ਨੂੰ ਮਿਲ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਖੈਬਰ ਪਖਤੂਨਖਵਾ ਸੂਬੇ ਦੇ ਰਹਿਣ ਵਾਲੇ ਗੁਰਬਚਨ ਸਿੰਘ ਦੀ ਬੇਟੀ ਦੀਨਾ ਨੂੰ ਸਕੂਲ ਜਾਂਦੇ ਸਮੇਂ ਅਗਵਾ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਦਾ ਧਰਮ ਬਦਲ ਦਿੱਤਾ ਗਿਆ ਅਤੇ ਉਸ ਦਾ ਜ਼ਬਰਦਸਤੀ ਵਿਆਹ ਕਰਵਾਇਆ ਗਿਆ। ਦੀਨਾ ਕੌਰ ਦੇ ਅਗਵਾ ਹੋਣ ਦਾ ਪਤਾ ਲੱਗਣ ’ਤੇ ਗੁਰਬਚਨ ਸਿੰਘ ਅਤੇ ਇਲਾਕੇ ਦੇ ਲੋਕ ਪੁਲੀਸ ਕੋਲ ਗਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਚੁੱਪ ਰਹਿਣ ਲਈ ਕਿਹਾ ਕਿ ਲੜਕੀ ਨੇ ਧਰਮ ਪਰਿਵਰਤਨ ਕਰ ਲਿਆ ਹੈ। ਪੁਲਿਸ ਨੇ ਐਫਆਈਆਰ ਵੀ ਦਰਜ ਨਹੀਂ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਉਹ ਜਲਦੀ ਹੀ ਪਾਕਿਸਤਾਨ ਦੇ ਰਾਜਦੂਤ ਨੂੰ ਪੱਤਰ ਲਿਖਣ ਜਾ ਰਹੇ ਹਨ। ਪਾਕਿਸਤਾਨ ਵਿੱਚ ਪਿਛਲੇ ਸਮੇਂ ਵਿੱਚ ਘੱਟ ਗਿਣਤੀ ਵਾਲੇ ਸਮੂਹਾਂ ਨਾਲ ਗਲਤੀ ਹੋਈ ਹੈ। ਇਹ ਘਟਨਾ ਵੀ ਨਿੰਦਣਯੋਗ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਵੀ ਪਾਕਿਸਤਾਨ ਦੇ ਰਾਜਦੂਤ ਨੂੰ ਮਿਲਣ ਲਈ ਪੁੱਜੇਗਾ ਅਤੇ ਇਸ ਮੁੱਦੇ ’ਤੇ ਵਿਚਾਰ ਕੀਤਾ ਜਾਵੇਗਾ।
ਭਾਰਤ ਪਾਕਿਸਤਾਨ 'ਤੇ ਦਬਾਅ ਬਣਾ ਰਿਹੈ
ਪ੍ਰਧਾਨ ਧਾਮੀ ਨੇ ਭਾਰਤ ਸਰਕਾਰ ਨੂੰ ਪਾਕਿਸਤਾਨ 'ਤੇ ਕੂਟਨੀਤਕ ਦਬਾਅ ਵਧਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨਾਲ ਅਜਿਹਾ ਹੀ ਹੁੰਦਾ ਰਿਹਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਰਿਹਾ ਤਾਂ ਉਨ੍ਹਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਜਾਵੇਗਾ।

In The Market