LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SAD-BJP Alliance ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਲੜਨਗੇ ਲੋਕ ਸਭਾ ਚੋਣ, ਸਾਬਕਾ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

captain amarinder singh

 

SAD-BJP Alliance ਸੰਭੂ ਬਾਰਡਰ ਉੱਤੇ ਕਿਸਾਨ ਅੰਦੋਲਨ ਵਿਚਕਾਰ ਵੱਖ-ਵੱਖ ਪਾਰਟੀਆਂ ਦੇ ਵੱਖੋ - ਵੱਖਰੇ ਬਿਆਨ ਨਿਕਲ ਕੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ.ਐੱਮ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਆਪਣੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਐਲਾਨ ਕਰ ਦਿੱਤਾ ਹੈ।  

ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ:- ਇਸ ਮੌਕੇ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਕਿਸਾਨਾਂ ਤੇ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਪਰ ਧੀ ਬੀਬਾ ਜੈ ਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ, ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ।

ਇਹ ਵੀ ਪੜੋ:- ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ 'ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ

ਅਕਾਲੀ-ਭਾਜਪਾ ਗਠਜੋੜ:- ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਗਠਜੋੜ ਦੇ ਹੱਕ ਵਿਚ ਹਨ। ਉਹਨਾਂ ਕਿਹਾ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਇਸ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੋਕਾ ਸਭਾ ਚੋਣਾਂ ਦੀ ਬਾਕੀ ਰਣਨੀਤੀ ਹਾਈਕਮਾਨ ਨੇ ਕਰਨੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਆਸ ਜਤਾਉਦਿਆਂ ਕਿਹਾ ਕਿ ਇਹ ਗਠਜੋੜ ਜਰੂਰ ਹੋਵੇਗਾ। ਜਿਸ ਤੋਂ ਬਾਅਦ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਪੀ.ਐਮ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਸਪੁੱਤਰੀ ਬਾਬਾ ਜੈ ਇੰਦਰ ਕੌਰ ਵੀ ਮੌਜੂਦ ਸਨ।

 ਕਿਸਾਨ ਸ਼ਾਂਤਮਈ ਤਰੀਕੇ ਨਾਲ ਪੱਖ ਰੱਖਣ :-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਜਰੂਰ ਰੱਖਣ। ਉਹਨਾਂ ਕਿਹਾ ਕਿ ਮੀਟਿੰਗਾਂ ਰਾਹੀ ਇਸ ਮਸਲੇ ਦਾ ਹੱਲ ਜਲਦ ਕੱਢ ਲਿਆ ਜਾਵੇਗਾ। ਉਹਨਾਂ ਕਿਹਾ ਫਿਲਹਾਲ ਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ। 

In The Market