LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ IG ਉਮਰਾਨੰਗਲ ਨੇ ਨਾਰਕੋ ਟੈਸਟ ਲਈ ਦਿੱਤੀ ਸਹਿਮਤੀ

ig umranagal

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ (Kotkapura Golikand case) ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਨਾਮਜਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ (I.G. Parmaraj Singh Umranangal) ਨੇ ਅੱਜ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਰਜ਼ਾਮੰਦੀ ਦੇ ਦਿੱਤੀ ਹੈ।

ਦੱਸ ਦਈਏ ਕਿ ਕਝ ਦਿਨ ਪਹਿਲਾਂ ਨਵੀਂ ਸਿੱਟ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ।

Read this : ਤੇਲ ਦੀਆਂ ਵਧੀਆ ਕੀਮਤਾਂ ਖ਼ਿਲਾਫ਼ ਕਿਸਾਨਾਂ ਦਾ ਹੱਲਾ ਬੋਲ, ਸੜਕਾਂ 'ਤੇ ਆਏ ਟਰੈਕਟਰ ਤੇ ਨਿੱਜੀ ਵਾਹਨ

ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ। 

ਅੱਜ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਰਾਜ ਸਿੰਘ ਉਮਰਾਨੰਗਲ ਨੇ ਕਿਹਾ ਕਿ ਉਹ ਹਰ ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਉਨ੍ਹਾਂ ਇਸ ਦੇ ਨਾਲ ਪਿਛਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਜਿਨ੍ਹਾਂ ਨੇ ਜਾਂਚ ਦੌਰਾਨ ਉਨ੍ਹਾਂ ਨਾਲ ਨਿੱਜੀ ਰੰਜਸ਼ ਦੇ ਚੱਲਦਿਆਂ ਗਲਤ ਸਲੂਕ ਕੀਤਾ।

Read this:  ਚੰਡੀਗੜ੍ਹ 'ਚ ਸਲਮਾਨ ਖਾਨ ਅਤੇ ਉਸ ਦੀ ਭੈਣ ਖ਼ਿਲਾਫ ਕੇਸ ਦਰਜ

In The Market