LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਮੰਤਰੀ ਦਾ ਭਤੀਜਾ ਚੰਡੀਗੜ੍ਹ ਤੋਂ ਗ੍ਰਿਫਤਾਰ, ਸੰਗਤ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂ 

13arrested

ਚੰਡੀਗੜ੍ਹ- ਪੰਜਾਬ ਦੇ ਜੰਗਲਾਤ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿਂਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦਲਜੀਤ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਵਿਜੀਲੈਂਸ ਨੇ ਅਜੇ ਇਸ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ। ਉਥੇ ਹੀ ਗਿਲਜੀਆਂ 'ਤੇ ਵੀ ਵਿਜੀਲੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਤਲਵਾਰ ਲਟਕ ਰਹੀ ਹੈ। ਗਿਲਜੀਆਂ ਪਿਛਲੀ ਕਾਂਗਰਸ ਸਰਕਾਰ ਵਿਚ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਚ ਜੰਗਲਾਤ ਮੰਤਰੀ ਰਹੇ ਹਨ। ਉਨ੍ਹਾਂ ਨੇ ਹਾਈਕੋਰਟ ਤੋਂ ਅਗ੍ਰਿਮ ਜ਼ਮਾਨਤ ਮੰਗੀ ਸੀ ਪਰ ਪਟੀਸ਼ਨ ਖਾਰਿਜ ਹੋ ਗਈ। 
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਖਿਲਾਫ ਮੋਹਾਲੀ ਵਿਚ ਕੇਸ ਦਰਜ ਹੈ। ਗਿਲਜੀਆਂ ਨੂੰ ਜੇਲ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ਵਿਚ ਦਲਜੀਤ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਵਿਜੀਲੈਂਸ ਸੂਤਰਾਂ ਮੁਤਾਬਕ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜੀਆਂ ਹੀ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਗਿਲਜੀਆਂ ਦੇ ਕਮਿਸ਼ਨ ਵਾਲੇ ਕੰਮ ਦਲਜੀਤ ਹੀ ਦੇਖਦਾ ਸੀ।
ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿਚ ਸਾਧੂ ਸਿੰਘ ਧਰਮਸੋਤ ਜੰਗਲੀਤ ਮੰਤਰੀ ਸਨ। ਇਸ ਤੋਂ ਬਾਅਦ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਦੀ ਵੀ ਛੁੱਟੀ ਹੋ ਗਈ ਸੀ। ਉਨ੍ਹਾਂ ਦੀ ਥਾਂ ਸੰਗਤ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਉਹ ਤਕਰੀਬਨ ਸਵਾ 3 ਮਹੀਨੇ ਪੰਜਾਬ ਦੇ ਜੰਗਲਾਤ ਮੰਤਰੀ ਰਹੇ।

In The Market