LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਮਰਜੀਤ ਸਿੰਘ ਬੈਂਸ ਭਗੌੜਾ ਐਲਾਨ: ਜਬਰ ਜਨਾਹ ਮਾਮਲੇ ਦੀ ਸੁਣਵਾਈ ਲਈ ਨਹੀਂ ਪਹੁੰਚੇ ਸਾਬਕਾ ਵਿਧਾਇਕ ਸਣੇ 7 ਵਿਅਕਤੀ

22a simarjit

ਚੰਡੀਗੜ੍ਹ- ਪੰਜਾਬ ਦੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ਦੀ ਸੁਣਵਾਈ 'ਚ ਹਾਜ਼ਰ ਨਾ ਹੋਣ 'ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਛੇ ਹੋਰਾਂ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Also Read: ਮਾਸੂਮ ਨੂੰ Kidnap ਕਰ ਕੇ ਭੱਜ ਪਿਆ ਬਾਂਦਰ, ਦੇਖ ਕੇ ਲੋਕ ਹੋਏ ਹੈਰਾਨ (ਵੀਡੀਓ)

2021 ਵਿੱਚ ਦਰਜ ਕੀਤਾ ਗਿਆ ਸੀ ਕੇਸ
ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਬੈਂਸ ਅਤੇ ਉਸ ਦੇ ਸਾਥੀਆਂ ਖਿਲਾਫ ਥਾਣਾ ਡਵੀਜ਼ਨ ਨੰ. ਇਸ ਮਾਮਲੇ 'ਚ ਪੀੜਤ ਔਰਤ ਨੇ ਸਾਬਕਾ ਵਿਧਾਇਕ ਬੈਂਸ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Also Read: ਪੰਜਾਬ ਸਰਕਾਰ ਵਲੋਂ IAS ਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ

ਬੈਂਸ ਸਮੇਤ 6 ਹੋਰ ਵੀ ਭਗੌੜੇ ਕਰਾਰ ਕੀਤੇ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਸਮੇਤ ਛੇ ਹੋਰਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। 10 ਜੁਲਾਈ ਨੂੰ ਕੇਸ ਨੰਬਰ 180 ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਥਾਣਾ ਡਿਵੀਜ਼ਨ ਨੰਬਰ 6 ਦੀ ਇੰਚਾਰਜ ਮਧੂ ਬਾਲਾ ਨੇ ਉਕਤ ਮਾਮਲੇ ਦੀ ਸੁਣਵਾਈ ਦੌਰਾਨ ਗੈਰਹਾਜ਼ਰ ਰਹਿਣ ਕਾਰਨ ਸਿਮਰਜੀਤ ਸਿੰਘ ਬੈਂਸ ਅਤੇ ਹੋਰ 6 ਵਿਅਕਤੀਆਂ ਖ਼ਿਲਾਫ਼ ਧਾਰਾ 174-ਏ ਤਹਿਤ ਐਫਆਈਆਰ ਨੰਬਰ 105 ਦਰਜ ਕੀਤੀ ਹੈ।

In The Market