LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ

212122121221

ਲੁਧਿਆਣਾ : ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Former MLA Simarjit Singh Bains) ਨੂੰ ਅਦਾਲਤ ਵੱਲੋਂ ਅੱਜ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਕਰੋਨਾ ਸਬੰਧੀ ਨਿਯਮਾਂ (Corona rules) ਦੀ ਉਲੰਘਣਾ ਦੇ ਦੋਸ਼ ਹੇਠ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਅੱਜ ਬੈਂਸ ਦੇ ਹਾਜ਼ਰ ਨਾ ਹੋਣ ’ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਪੁਲਿਸ ਸਿਮਰਜੀਤ ਬੈਂਸ (Police Simerjit Bains) ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਗੌਰਤਲਬ ਹੈ ਕਿ ਜਬਰ-ਜਨਾਹ ਮਾਮਲੇ ’ਚ ਬੈਂਸ ਨੇ ਅਦਾਲਤ ’ਚ ਜ਼ਮਾਨਤ ਪਟੀਸ਼ਨ ਲਾਈ ਹੋਈ ਹੈ, ਜਿਸ ਦੀ ਸੁਣਵਾਈ 11 ਅਪਰੈਲ ਨੂੰ ਹੋਣੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਜੀਤ ਬੈਂਸ ਨੇ ਕਰੋਨਾ ਦੌਰਾਨ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ਸਰਕਾਰ ਵੱਲੋਂ ਭੀੜ ਇਕੱਠੀ ਕਰਨ ’ਤੇ ਮਨਾਹੀ ਹੋਣ ਦੇ ਬਾਵਜੂਦ ਬੈਂਸ ਨੇ ਇਕੱਠ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਮਗਰੋਂ ਬੈਂਸ ਸਣੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

In The Market