LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ ਚੰਨੀ ਸਰਕਾਰ ਦਾ ਤੋਹਫਾ

6j channi

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਜ਼ਾਰਤ ਨੇ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਨੂੰ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ। 

Also Read: ਪੰਜਾਬ 'ਚ ਕੋਰੋਨਾ ਦੇ ਨਾਲ ਓਮੀਕਰੋਨ ਨੇ ਵਧਾਈ ਚਿੰਤਾ, ਦੋ ਸੂਬਿਆਂ ਤੋਂ 5 ਮਾਮਲੇ ਆਏ ਸਾਹਮਣੇ

ਮਿਲੀ ਜਾਣਕਾਰੀ ਮੁਤਾਬਕ ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸ਼੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਇਸੇ ਕੜੀ ’ਚ ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ’ਚ ਪਾਰਦਰਸ਼ਿਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ। 

Also Read: ਦਿੱਲੀ ਦੀ ਚਾਂਦਨੀ ਚੌਕ ਮਾਰਕੀਟ 'ਚ ਲੱਗੀ ਭਿਆਨਕ ਅੱਗ, 50 ਤੋਂ ਵਧੇਰੇ ਦੁਕਾਨਾਂ ਸੜ ਕੇ ਸੁਆਹ 

ਪੰਜਾਬ ਮੰਤਰੀ ਮੰਡਲ ਨੇ ਸਕੂਲ ਪੱਧਰ ’ਤੇ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰਸ ਦੇ 2 ਹਜ਼ਾਰ ਅਹੁਦੇ ਭਰਨ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵਲੋਂ 29 ਹਜ਼ਾਰ 200 ਰੁਪਏ ਮਹੀਨਾ ਤਨਖਾਹ ਮੈਟਰਿਕਟਸ ਦੇ ਆਧਾਰ ’ਤੇ ਇਹ ਅਹੁਦੇ ਭਰੇ ਜਾਣਗੇ। ਇਸੇ ਕੜੀ ’ਚ ਪੰਜਾਬ ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਸਭ ਪਲਾਨ ਪ੍ਰਭਾਵੀ ਢੰਗ ਨਾਲ ਤਿਆਰ ਕਰਕੇ ਲਾਗੂ ਕੀਤੇ ਜਾਣ ਨੂੰ ਲੈ ਕੇ ਆਰਡੀਨੈਂਸ ਦੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ’ਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ’ਚ ਪੰਜਾਬ ਪ੍ਰਦੇਸ਼ ਅਨੁਸੂਚਿਤ ਜਾਤੀਆਂ ਦਾ ਵਿਕਾਸ ਅਤੇ ਕਲਿਆਣ (ਯੋਜਨਾਬੰਦੀ, ਨਿਰਧਾਰਣ ਅਤੇ ਵਿੱਤੀ ਪੱਧਰਾਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਪੰਜਾਬ ’ਚ ਰਜਿਸਟਰਡ ਕੰਸਟ੍ਰਕਸ਼ਨ ਵਰਕਰਾਂ ਨੂੰ 3-3 ਹਜ਼ਾਰ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਹ ਫ਼ੈਸਲਾ ਕੋਵਿਡ ਦੇ ਸਮੇਂ ’ਚ ਪੇਸ਼ ਆ ਰਹੀਆਂ ਚੁਣੌਤੀਆਂ ਕਾਰਣ ਲਿਆ ਗਿਆ ਹੈ। ਕਈ ਕਾਮਗਾਰਾਂ ਨੂੰ ਦੋ ਵਕਤ ਦੀ ਰੋਟੀ ਦਾ ਸੰਕਟ ਝੱਲਣਾ ਪੈ ਰਿਹਾ ਹੈ।

Also Read: ਕੋਰੋਨਾ ਮਾਮਲਿਆਂ 'ਚ ਜ਼ਬਰਦਸਤ ਉਛਾਲ: 24 ਘੰਟਿਆਂ 90 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

In The Market