LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਟਿਕਟਾਂ ਦੀ ਵੰਡ 'ਚ ਪੈਸੇ ਦੇ ਲੈਣ-ਦੇਣ ਦਾ ਦਿਓ ਸਬੂਤ, ਉਮੀਦਵਾਰ ਵਾਪਸ ਲੈ ਲਵਾਂਗਾ'

15f keju

ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬਹੁਤ ਬੁਰੇ ਅੱਤਵਾਦ ਦੇ ਦੌਰ 'ਚੋਂ ਲੰਘਿਆ ਹੈ, ਇਸ ਲਈ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਹਰ ਵਰਗ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਰਾਸ਼ਟਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

Also Read: ਦੇਸ਼ ਵਿਚ ਪਿਛਲੇ 24 ਘੰਟੇ ਵਿਚ 27409 ਨਵੇਂ ਮਾਮਲੇ, ਕੋਵਿਡ ਦੇ ਐਕਟਿਵ ਕੇਸ ਦੀ ਗਿਣਤੀ 1 ਫੀਸਦੀ ਤੋਂ ਵੀ ਘੱਟ

 

ਅਰਵਿੰਦ ਕੇਜਰੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਥ ਸੂਬੇ ਦੀ ਸੱਤਾ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਉਹ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਨਾ ਸਮਝੌਤਾ ਕੀਤਾ ਜਾਵੇਗਾ ਅਤੇ ਨਾ ਹੀ ਰਾਜਨੀਤੀ ਨਹੀਂ ਹੋਣ ਦਿੱਤੀ ਜਾਵੇਗੀ।

Also Read: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਪੈਸੇ ਲੈ ਕੇ ਟਿਕਟਾਂ ਦੀ ਵੰਡ ਕਰਨ ਲਈ ਸਬੂਤ ਸਾਹਮਣੇ ਆਉਂਦਾ ਹੈ, ਤਾਂ ਆਪ ਵਲੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕਹਿਣ ਨੂੰ ਕੋਈ ਗੱਲ ਨਹੀਂ, ਇਸ ਲਈ ਬੇਤੁਕੀਆਂ ਗੱਲਾਂ ਕਰ ਕੇ ਲੋਕਾਂ ਦਾ ਧਿਆਨ ਭੜਕਾਇਆ ਜਾ ਰਿਹਾ ਹੈ।

In The Market