ਲੁਧਿਆਣਾ- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨੇੜਲੇ ਸਾਥੀ ਪੰਚਾਇਤ ਸਕੱਤਰ ਸੰਦੀਪ ਸਿੰਘ ਕਾਹਲੋਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਨੇ ਅਮਲ ਵਿਚ ਲਿਆਂਦੀ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਬਾੜੇਵਾਲ ਸੜਕ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ।
Also Read: ਇਨ੍ਹਾਂ 4 ਬੈਂਕਾਂ 'ਤੇ RBI ਨੇ ਲਾਈਆਂ ਪਾਬੰਦੀਆਂ, ਪੈਸੇ ਕਢਵਾਉਣ ਦੀ ਰੱਖੀ ਲਿਮਟ
ਮੂਸੇਵਾਲਾ ਕਤਲ ਕਾਂਡ ਵਿਚ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਲਈ ਵਰਤੀ ਗਈ ਗੱਡੀ ਦੇ ਗ੍ਰਿਫ਼ਤਾਰ ਕੀਤੇ ਗਏ ਮਾਲਕ ਤੇ ਘੋੜਿਆਂ ਦੇ ਵਪਾਰੀ ਸਤਬੀਰ ਸਿੰਘ ਦੇ ਪਰਿਵਾਰ ਨੇ ਇਹ ਦੋਸ਼ ਲਗਾਏ ਸਨ ਕਿ ਸਤਬੀਰ ਨੇ ਸੰਦੀਪ ਦੇ ਕਹਿਣ ’ਤੇ ਹੀ ਤਿੰਨ ਲੋਕਾਂ ਨੂੰ ਲਿਫਟ ਦਿੱਤੀ ਸੀ। ਇਸੇ ਗੱਡੀ ਦੀ ਪੈਟਰੋਲ ਪੰਪ ’ਤੇ ਆਈ ਫੁਟੇਜ ਦੇ ਆਧਾਰ ’ਤੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲੁਧਿਆਣਾ ਪੁਲਿਸ ਵਲੋਂ ਸੰਦੀਪ ਦੀ ਗ੍ਰਿਫ਼ਤਾਰੀ ਲਈ ਉਸ ਦੇ ਘਰ ਪਿੰਡ ਦਾਦੂਜੋੜ ਫਤਿਹਗੜ੍ਹ ਚੂੜੀਆ, ਗੁਰਦਾਸਪੁਰ ਵਿਚ ਰੇਡ ਕੀਤੀ ਜਾ ਰਹੀ ਸੀ।
Also Read: ਅਮਰਨਾਥ ਹਾਦਸੇ 'ਤੇ ਅਕਸ਼ੈ ਕੁਮਾਰ ਨੇ ਸ਼ੇਅਰ ਕੀਤੀ ਪੋਸਟ, ਕਿਹਾ- ਬਹੁਤ ਦੁਖੀ ਹਾਂ...
ਲੁਧਿਆਣਾ ਪੁਲਿਸ ਦੇ ਸੀ. ਆਈ. ਏ. ਸਟਾਫ 1 ਦੀ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਐੱਫ. ਆਈ. ਆਰ. ਨੰਬਰ 139/22 ਅੰਡਰ ਸੈਕਸ਼ਨ 25/54/59 ਦੇ ਤਹਿਤ ਬਾੜੇਵਾਲ ਕੈਨਾਲ ਦੇ ਨੇੜਿਓਂ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਦਾਲਤ ’ਚ ਪੁਲਸ ਰਿਮਾਂਡ ਲਈ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋਂ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab-Haryana Weather Update : पंजाब-हरियाणा में बदला मौसम का मिजाज! बढ़ी ठंड, 12 जिलों में बारिश
Aaj ka rashifal: आज के दिन धनु वालों को कारोबार में होगी उपलब्धियां हासिल, जानें अन्य राशियों का हाल
PM Modi in Kuwait : कुवैत पहुंचे पीएम मोदी, गर्मजोशी के साथ हुआ स्वागत