LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰੀਸ਼ ਰਾਵਤ ਨੇ 'ਪੰਜ ਪਿਆਰੇ' ਬਿਆਨ 'ਤੇ ਹੋਏ ਵਿਵਾਦ ਤੋਂ ਬਾਅਦ ਮੰਗੀ ਮੁਆਫੀ

1 rawat

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜ ਪਿਆਰਿਆਂ ਵਾਲੇ ਬਿਆਨ 'ਤੇ ਮਾਫੀ ਮੰਗ ਲਈ ਹੈ। ਹਰੀਸ਼ ਰਾਵਤ ਨੇ ਚੰਡੀਗੜ੍ਹ ਵਿੱਚ ਬੋਲਦਿਆਂ ਕਾਂਗਰਸ ਦੇ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਮਿਲਣਾ ਮੇਰੀ ਜ਼ਿੰਮੇਵਾਰੀ ਸੀ ਜਾਂ ਮੈਂ ਪੰਜ ਪਿਆਰੇ ਕਹਾਗਾਂ। ਬੀਤੇ ਇਸ ਬਿਆਨ ਤੋਂ ਬਾਅਦ ਸੂਬੇ 'ਚ ਸਿਆਸੀ ਭੂਚਾਲ ਆ ਗਿਆ। ਇਸ ਨਾਲ ਅਕਾਲੀ ਦਲ ਦੇ ਆਗੂ ਗੁੱਸੇ ਵਿੱਚ ਆ ਗਏ।

 

Harish Rawat Congress' de facto poll face in Uttarakhand - The Economic  Times

Read more- ਸਿਰਸਾ ਵਿਚ ਰਾਕੇਸ਼ ਟਿਕੈਤ ਦਾ ਵੱਡਾ ਹਮਲਾ, ਕਿਹਾ-ਬੀ.ਜੇ.ਪੀ. ਤੋਂ ਖਤਰਨਾਕ ਕੋਈ ਪਾਰਟੀ ਨਹੀਂ

ਅਕਾਲੀ ਆਗੂਆਂ ਨੇ ਕਿਹਾ ਕਿ ਰਾਵਤ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਬਿਆਨ 'ਤੇ ਵਿਵਾਦ ਸ਼ੁਰੂ ਹੋਣ ਤੋਂ ਬਾਅਦ ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਮਾਫੀ ਮੰਗੀ ਹੈ। ਦੱਸਣਯੋਗ ਹੈ ਕਿ ਮੰਗਲਵਾਰ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਰਾਵਤ ਨੇ ਇਨ੍ਹਾਂ ਪੰਜ ਲੀਡਰਾਂ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕੀਤਾ।

Daljeet Singh demands strict action against perpetrators of Nankana Sahib  Gurudwara attack

Read more- ਘਰੇਲੂ ਗੈਸ ਸਿਲੰਡਰ ਫਿਰ ਹੋਇਆ ਮਹਿੰਗਾ, ਇੰਨੇ ਰੁਪਏ ਵਧੀ ਕੀਮਤ

ਦਲਜੀਤ ਚੀਮਾ ਨੇ ਜਤਾਇਆ ਵਿਰੋਧ
ਇਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਚੀਮਾ ਨੇ ਕਿਹਾ, ‘ਮੈਂ ਪੰਜਾਬ ਸਰਕਾਰ ਤੋਂ ਕਾਂਗਰਸ ਦੇ ਹਰੀਸ਼ ਰਾਵਤ ਖਿਲਾਫ ਪੀਸੀਸੀ ਮੁਖੀ ਤੇ ਉਨ੍ਹਾਂ ਦੀ ਟੀਮ ਨੂੰ ਪੰਜ ਪਿਆਰੇ ਕਹਿ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮਾਮਲਾ ਦਰਜ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜ ਪਿਆਰਿਆਂ ਦਾ ਸਿੱਖ ਧਰਮ 'ਚ ਮਹੱਤਵ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਟਿੱਪਣੀ ਲਈ ਮਾਫੀ ਮੰਗਣੀ ਚਾਹੀਦੀ ਹੈ। ਇਹ ਕੋਈ ਮਜਾਕ ਨਹੀਂ ਹੈ।’

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਇਹ ਸਿੱਖਾਂ ਦਾ ਅਪਮਾਨ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੀ ਗਈ ਇਸ ਪ੍ਰਥਾ ਦਾ ਹਰੀਸ਼ ਰਾਵਤ ਨੇ ਅਪਮਾਨ ਕੀਤਾ ਹੈ ਕਿਉਂਕਿ ਇਸ ਤਰ੍ਹਾਂ ਨਾਲ ਕਿਸੇ ਆਮ ਵਿਅਕਤੀ ਜਾਂ ਇਨਸਾਨ ਨੂੰ ਇਨ੍ਹਾਂ ਧਾਰਮਿਕ ਸ਼ਬਦਾਂ ਨਾਲ ਨਹੀਂ ਨਵਾਜਿਆ ਜਾਣਾ ਚਾਹੀਦਾ। ਸਿਰਸਾ ਨੇ ਹਰੀਸ਼ ਰਾਵਤ ਵਲੋਂ ਦਿੱਤੇ ਗਏ ਇਸ ਬਿਆਨ ਲਈ ਮੁਆਫੀ ਮੰਗਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਅਜਿਹੀ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ। ਇਸ ਲਈ ਰਾਵਤ ਨੂੰ ਆਪਣੇ ਬਿਆਨ 'ਤੇ ਹਰ ਸਿੱਖ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

 

In The Market