LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅੱਜ ਆਉਣਗੇ ਚੰਡੀਗੜ੍ਹ 

31harish rawat

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਵਿਚ ਲਗਾਤਾਰ ਬਾਗੀ ਸੁਰਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਇਨ੍ਹਾਂ ਬਾਗੀ ਸੁਰਾਂ ਨੂੰ ਦੱਬਣ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਵੀ ਜ਼ੋਰ ਲਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਇਹ ਵਿਵਾਦ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦਿਨੀਂ ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਘਰ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਪੰਜਾਬ ਮੁੱਖ ਮੰਤਰੀ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਇਹ ਵਫਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਮਿਲਿਆ ਸੀ। ਇਸ ਮੁਲਾਕਾਤ ਦੌਰਾਨ ਹਰੀਸ਼ ਰਾਵਤ ਨੇ ਵਫਦ ਨੂੰ ਬੇਰੰਗ ਮੋੜ ਦਿੱਤਾ ਸੀ।

Amarinder Singh to lead Punjab poll campaign? Harish Rawat does a course  correction - India News

ਸਾਡੇ ਕੋਲ ਸੋਨੀਆ ਅਤੇ ਰਾਹੁਲ ਗਾਂਧੀ ਸਮੇਤ ਬਹੁਤ ਸਾਰੇ ਰਾਸ਼ਟਰੀ ਚਿਹਰੇ - ਹਰੀਸ਼ ਰਾਵਤ

ਬੀਤੇ ਕਲ੍ਹ ਵੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਡੇ ਕੋਲ ਸੋਨੀਆ ਅਤੇ ਰਾਹੁਲ ਗਾਂਧੀ ਸਮੇਤ ਬਹੁਤ ਸਾਰੇ ਰਾਸ਼ਟਰੀ ਚਿਹਰੇ ਹਨ। ਸਥਾਨਕ ਪੱਧਰ 'ਤੇ ਵੀ ਸਾਡੇ ਕੋਲ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਇੱਥੋਂ ਤੱਕ ਕਿ ਪ੍ਰਗਟ ਸਿੰਘ ਵਰਗੇ ਕਈ ਚਿਹਰੇ ਹਨ। ਕਿਸੇ ਨੂੰ ਬੇਚੈਨ ਨਹੀਂ ਹੋਣਾ ਚਾਹੀਦਾ। ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਮਤਭੇਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਦੇ ਦਿੱਗਜ਼ਾਂ ਵਿਚਕਾਰ ਚੱਲ ਰਹੇ ਵਿਵਾਦ ਨੇ ਹਾਈਕਮਾਨ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਇਹੀ ਕਾਰਨ ਹੈ ਕਿ ਇਸ ਵਿਵਾਦ ਨੂੰ ਸੁਲ੍ਹਾ ਵਿੱਚ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਇੱਕ ਵਾਰ ਫਿਰ ਤੋਂ ਇਸ ਕੜੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚ ਸਕਦੇ ਹਨ। ਇਸ ਦੌਰਾਨ ਉਹ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਨੂੰ ਮਿਲਣਗੇ।

In The Market