LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰੀਸ਼ ਰਾਵਤ ਅੱਜ ਕਰਨਗੇ ਪੰਜਾਬ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ

cm captain harish rawat

ਚੰਡੀਗੜ੍ਹ (ਇੰਟ.) ਪੰਜਾਬ ਕਾਂਗਰਸ ਵਿਚਾਲੇ ਚੱਲ ਵਿਵਾਦ ਨੂੰ ਸੁਲਝਾਉਣ ਦੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਹਰੀਸ਼ ਰਾਵਤ ਕਰੀਬ ਇੱਕ ਵਜੇ ਸਿਸਵਾ ਫਾਰਮ ’ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਹਰੀਸ਼ ਰਾਵਤ ਨੇ ਦੱਸਿਆ ਕਿ ਉਹ ਦੋ ਦਿਨ ਦੇ ਦੌਰੇ ’ਤੇ ਆਏ ਹਨ ਇਸ ਦੌਰਾਨ ਉਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ।

Punjab poll under Captain Amarinder Singh, Harish Rawat sends out stern  message to dissidents

Read more- ਹਰੀਸ਼ ਰਾਵਤ ਨੇ ਆਪਣੇ ਵਿਵਾਦਤ ਬਿਆਨ 'ਤੇ ਮੰਗੀ ਮੁਆਫੀ

ਦੱਸ ਦਈਏ ਕਿ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ , ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਸਿੱਧੂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ। ਜਿਸ ਚ ਉਨ੍ਹਾਂ ਨੇ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਉੱਥੇ ਹੀ ਜਦੋ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਵਿਵਾਦਾਂ ’ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਏ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।

In The Market