LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰਜੋਤ ਬੈਂਸ ਵੀ ਆਪਣੇ PSEB ਦੇ ਦਫਤਰ ਮੰਗਲਵਾਰ ਨੂੰ ਪਹੁੰਚੇ ਜਲਦੀ

harjotb205

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਫੈਸਲੇ ਦੀ ਪਾਲਣਾ ਕਰਦੇ ਹੋਏ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਗਲਵਾਰ ਸਵੇਰੇ 7 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਆਪਣੇ ਦਫਤਰ ਪਹੁੰਚੇ। ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਤੋਂ ਸ਼ੁਰੂਆਤ ਕਰਨ ਉਪਰੰਤ ਇੱਥੇ ਸਿੱਖਿਆ ਵਿਭਾਗ ਦੇ ਲੰਬਿਤ ਪਏ ਕੰਮ ਨੂੰ ਮੁੜ ਸ਼ੁਰੂ ਕਰਵਾਇਆ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅੱਜ ਉਨ੍ਹਾਂ ਕਰਮਚਾਰੀਆਂ ਦੇ ਚਿਹਰਿਆਂ 'ਤੇ ਤਾਜ਼ਗੀ ਅਤੇ ਊਰਜਾ ਦੇਖ ਸਕਦੇ ਹਨ ਜਿਨ੍ਹਾਂ ਨੇ ਜਲਦੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਜੋਤ ਬੈਂਸ ਨੇ ਇਸ ਦੀ ਜਾਣਕਾਰੀ ਆਪਣੇ ਟਵੀਟਰ ਅਕਾਊਂਟ ਤੇ ਆਪਣੀ ਫੋਟੋ ਸਾਂਝੀ ਕਰਕੇ ਦਿੱਤੀ ਹੈ।  ਜਿਸ ਦੇ ਹੇਠ ਉਹਨਾਂ ਨੇ ਕੈਪਸ਼ਨ ਵਿੱਚ ਲਿਖਿਆ 'ਓਨ ਡਿਊਟੀ'। ਇਸ ਦੇ ਨਾਲ ਕੈਬਿਨੇਟ ਮੰਤਰੀ ਜਿਵੇਂ ਅਮਨ ਅਰੋੜਾ, ਚੇਤਨ ਸਿੰਘ ਜੋੜਾ ਮਾਜਰਾ ਨੇ ਸਮੇਂ 'ਤੇ ਦਫਤਰ ਪਹੁੰਚ ਕੇ ਆਪਣਾ ਕਰਤੱਵ ਨਿਭਾਇਆ ਹੈ। 

ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਸੀ ਕਿ ਮਈ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ 13,000 ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਸੀ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਬੈਂਸ ਜ਼ਿਮਨੀ ਚੋਣ ਦੇ ਸਿਲਸਿਲੇ 'ਚ ਸੋਮਵਾਰ ਨੂੰ ਜਲੰਧਰ ਪਹੁੰਚੇ ਸਨ। ਇਸ ਦੌਰਾਨ ਬੈਂਸ ਨੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਵੀ ਆੜੇ ਹੱਥੀਂ ਲਿਆ ਸੀ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਪਰਗਟ ਸਿੰਘ ਨੇ ਟਵੀਟ ਕੀਤਾ ਸੀ ਕਿ ਸਰਕਾਰੀ ਸਕੂਲਾਂ 'ਚ ਸੱਤ ਫੀਸਦੀ ਵਿਦਿਆਰਥੀ ਸਕੂਲ ਛੱਡ ਚੁੱਕੇ ਹਨ, ਜਦਕਿ ਸੱਚਾਈ ਇਹ ਹੈ ਕਿ ਇਹ ਡਰਾਪ ਆਊਟ ਉਸ ਸਮੇਂ ਹੋਇਆ ਜਦੋਂ ਉਹ ਸਿੱਖਿਆ ਮੰਤਰੀ ਸਨ।

In The Market