LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ, IMD ਵਲੋਂ ਅਲਰਟ ਜਾਰੀ

3j imd

ਚੰਡੀਗੜ੍ਹ- ਪਹਾੜਾਂ ਵਿਚ ਹੋ ਰਹੀ ਬਰਫਬਾਰੀ ਤੇ ਮੀਂਹ ਕਾਰਨ ਉੱਤਰੀ ਭਾਰਤ ਵਿਚ ਕੜਾਕੇ ਦੀ ਸਰਦੀ ਪੈ ਰਹੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਅੱਜ ਤਿੰਨ ਦਿਨਾਂ ਤੱਕ ਪੰਜਾਬ ਸਣੇ ਕਈ ਇਲਾਕਿਆਂ ਲਈ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ ਜਤਾਈ ਹੈ। 

Also Read: ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਸਾਬਕਾ ਪਤਨੀ ਰੇਹਮ ਖਾਨ 'ਤੇ ਜਾਨਲੇਵਾ ਹਮਲਾ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਤੇ ਪੱਛਮੀ ਮੱਧ ਪ੍ਰਦੇਸ਼ ਵਿਚ 4 ਤੋਂ 6 ਜਨਵਰੀ ਦੌਰਾਨ ਮੱਧਮ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਜਮ ਵਿਭਾਗ ਮੁਤਾਬਕ 5 ਜਨਵਰੀ ਨੂੰ ਪੰਜਾਬ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 7-9 ਜਨਵਰੀ ਦੇ ਵਿਚਾਲੇ ਉੱਤਰ-ਪੱਛਮ ਤੇ ਨੇੜੇ ਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਹਲਕੀ ਤੋਂ ਮੱਧਮ ਵਰਖਾ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 7-8 ਜਨਵਰੀ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਪੱਛਮੀ ਮੱਧ ਪ੍ਰਦੇਸ਼ ਵਿਚ ਅਲੱਗ-ਅਲੱਗ ਥਾਵਾਂ ਉੱਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

Also Read: ਸਕੂਲ ਬੱਸ ਦੀ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ, 1 ਵਿਦਿਆਰਥਣ ਦੀ ਮੌਤ ਤੇ ਕਈ ਜ਼ਖਮੀ

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਆਪਣੇ ਤਾਜ਼ਾ ਅਪਡੇਟ ਵਿਚ 4-5 ਜਨਵਰੀ ਨੂੰ ਜੰਮੂ-ਕਸ਼ਮੀਰ ਤੇ ਲੱਦਾਖ ਵਿਚ ਭਾਰੀ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ 5 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿਚ ਵੀ ਭਾਰੀ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ।

In The Market