LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਨਜ਼ੂਰ ਹੋਈ ਜ਼ਮਾਨਤ ਪਟੀਸ਼ਨ

10j maji

ਚੰਡੀਗੜ੍ਹ- ਕਥਿਤ ਡਰੱਗਸ ਮਾਮਲੇ ਵਿਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਪੀ. ਚਿਦਾਂਬਰਮ ਤੇ ਮਜੀਠੀਆ ਵਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਸੁਣਵਾਈ ਦੌਰਾਨ ਤਿੱਖੀ ਬਹਿਸ ਹੋਈ। ਬਹਿਸ ਤੋਂ ਬਾਅਦ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਦਿੱਤੀ, ਜਿਸ ਨਾਲ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ।

Also Read:  OLX 'ਤੇ ਚੋਰੀ ਦੀਆਂ ਮੋਟਰਸਾਈਕਲਾਂ ਵੇਚ ਰਿਹਾ ਸੀ ਗਿਰੋਹ, ਇੰਝ ਖੁੱਲੀ ਪੋਲ

ਦੱਸਣਯੋਗ ਹੈ ਕਿ ਮਜੀਠੀਆ ਦੇ ਖਿਲਾਫ 49 ਪੇਜਾਂ ਦੀ FIR ਦਰਜ ਕੀਤੀ ਗਈ ਹੈ, ਜਿਸ ਵਿਚ ਦੋਸ਼ ਲਾਏ ਗਏ ਹਨ ਕਿ ਉਨ੍ਹਾਂ ਨੇ ਪ੍ਰਾਪਰਟੀ ਤੇ ਗੱਡੀਆਂ ਦੇ ਰਾਹੀਂ ਡਰੱਗਸ ਤਸਕਰੀ ਵਿਚ ਮਦਦ ਕੀਤੀ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੋਹਾਲੀ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਹੁੰਚ ਕੀਤੀ ਸੀ, ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਿਜ ਕਰ ਦਿੱਤਾ ਸੀ ਕਿ ਬਿਕਰਮ ਮਜੀਠੀਆ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਦੇ ਲਈ ਕਸਟਡੀ ਵਿਚ ਇੰਟੈਰੋਗੇਸ਼ਨ ਜ਼ਰੂਰੀ ਹੈ।

Also Read: ਕੋਰੋਨਾ ਸੰਕਟ: ਚੰਡੀਗੜ੍ਹ 'ਚ 50 ਫੀਸਦੀ ਸਮਰਥਾ ਨਾਲ ਖੁੱਲਣਗੇ ਸਾਰੇ ਦਫਤਰ

In The Market